ਮੋਗਾ, (ਅਾਜ਼ਾਦ)- ਮੋਗਾ ਪੁਲਸ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਦੋ ਅੌਰਤਾਂ ਸਮੇਤ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਦਕਿ ਦੋ ਸ਼ਰਾਬ ਤਸਕਰ ਭੱਜਣ ’ਚ ਸਫਲ ਹੋ ਗਏ। ਥਾਣਾ ਧਰਮਕੋਟ ਦੀ ਥਾਣੇਦਾਰ ਪ੍ਰਭਜੋਤ ਕੌਰ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਢੋਲੇਵਾਲਾ ਚੌਂਕ ਧਰਮਕੋਟ ਕੋਲ ਗਸ਼ਤ ਕਰ ਰਹੀ ਸੀ ਤਾਂ ਪੁਲਸ ਪਾਰਟੀ ਨੇ ਮੋਟਰਸਾਈਕਲ ਸਵਾਰ ਰਛਪਾਲ ਸਿੰਘ ਅਤੇ ਉਸਦੀ ਪਤਨੀ ਬਲਜੀਤ ਕੌਰ ਨਿਵਾਸੀ ਪਿੰਡ ਇੰਦਗਡ਼੍ਹ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਚਾਰ ਗ੍ਰਾਮ ਹੈਰੋਇਨ, 870 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ।
ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਪ੍ਰੇਮ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਗਹਿਲੀਵਾਲਾ ਕੋਲੋਂ ਪਰਮਿੰਦਰ ਕੌਰ ਉਰਫ ਭੋਲੀ ਨਿਵਾਸੀ ਪਿੰਡ ਦੋਲੇਵਾਲਾ ਨੂੰ ਗ੍ਰਿਫਤਾਰ ਕਰਕੇ 600 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਦੋਸ਼ੀਆਂ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ।
ਐਕਸਾਈਜ਼ ਵਿਭਾਗ ਦੇ ਸਹਾਇਕ ਥਾਣੇਦਾਰ ਤਾਰਾ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਪਿੰਡ ਖੋਸਾ ਰਣਧੀਰ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਬਲਜੀਤ ਸਿੰਘ ਉਰਫ ਝਿਡ਼ੀ ਅਤੇ ਉਸਦਾ ਬੇਟਾ ਸਤਨਾਮ ਸਿੰਘ ਨਿਵਾਸੀ ਪਿੰਡ ਖੋਸਾ ਰਣਧੀਰ ਹਰਿਆਣਾ ਤੋਂ ਸ਼ਰਾਬ ਲਿਆ ਵਿੱਕਰੀ ਕਰਦੇ ਹਨ ਅਤੇ ਉਨ੍ਹਾਂ ਕੋਲੋਂ ਭਾਰੀ ਮਾਤਰਾ ’ਚ ਸ਼ਰਾਬ ਜਮਾਂ ਪਈ ਹੈ, ਜਿਸ ’ਤੇ ਛਾਪੇਮਾਰੀ ਕਰਕੇ 6 ਪੇਟੀਆਂ (72 ਬੋਤਲਾਂ) ਸ਼ਰਾਬ ਬਰਾਮਦ ਕੀਤੀ ਗਈ। ਜਦਕਿ ਦੋਨੋਂ ਦੋਸ਼ੀ ਭੱਜਣ ’ਚ ਸਫਲ ਹੋ ਗਏ। ਥਾਣਾ ਕੋਟ ਈਸੇ ਖਾਂ ’ਚ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੋਨੋਂ ਸ਼ਰਾਬ ਤਸਕਰਾਂ ਦੀ ਤਲਾਸ਼ ਜਾਰੀ ਹੈ।
ਲੁਧਿਆਣਾ ਦੇ ਅਕਾਲੀ ਸ਼ਾਇਦ ਅੱਜ ਨਸ਼ੇ ਬਾਰੇ ਬੋਲਣ !
NEXT STORY