ਖਾਲੜਾ, ਭਿੱਖੀਵਿੰਡ, (ਰਾਜੀਵ, ਬੱਬੂ, ਭਾਟੀਆ)- ਥਾਣਾ ਵਲਟੋਹਾ ਦੀ ਪੁਲਸ ਵੱਲੋਂ ਪਤੀ-ਪਤਨੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਦਿੰਦਿਆਂ ਐੱਸ. ਪੀ. ਤਿਲਕ ਰਾਜ, ਡੀ. ਐੱਸ. ਪੀ. ਸੁਲੱਖਣ ਸਿੰਘ ਮਾਨ ਤੇ ਐੱਸ. ਐੱਚ. ਓ. ਥਾਣਾ ਵਲਟੋਹਾ ਹਰਚੰਦ ਸਿੰਘ ਨੇ ਦੱਸਿਆ ਕਿ ਐੱਸ. ਆਈ. ਅਮਰੀਕ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਕਿਸੇ ਖਾਸ ਮੁਖਬਰ ਦੀ ਇਤਲਾਹ 'ਤੇ ਬਲਜਿੰਦਰ ਕੌਰ ਪਤਨੀ ਜੱਸਾ ਸਿੰਘ ਤੇ ਜੱਸਾ ਸਿੰਘ ਪੁੱਤਰ ਬਲਜਿੰਦਰ ਸਿੰਘ ਨੂੰ 11,890 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਪਤੀ-ਪਤਨੀ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹਰੀਕੇ ਪੱਤਣ, (ਲਵਲੀ)-ਪੁਲਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਅੱਜ ਥਾਣਾ ਹਰੀਕੇ ਦੀ ਪੁਲਸ ਨੇ ਇਕ ਵਿਅਕਤੀ ਨੂੰ 200 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ।
ਇਸ ਸਬੰਧੀ ਥਾਣਾ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਜ਼ਿਲਾ ਪੁਲਸ ਮੁਖੀ ਵੱਲੋਂ ਨਸ਼ਿਆਂ ਖਿਲਾਫ਼ ਦਿੱਤੇ ਗਏ ਸਖਤ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਏ. ਐੱਸ. ਆਈ. ਹਰਦਿਆਲ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਹਰੀਕੇ ਧੱਤਲ ਰੋਡ 'ਤੇ ਇਕ ਵਿਅਕਤੀ ਨੂੰ 200 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ, ਜਿਸ ਦੀ ਪਛਾਣ ਅਨੋਖ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਧੱਤਲ ਵਜੋਂ ਹੋਈ ਹੈ। ਪੁਲਸ ਨੇ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ਨੂੰ ਵਿਸ਼ਵ ਪ੍ਰਸਿੱਧ ਬਣਾਉਣ ਲਈ ਕਮੇਟੀ ਗਠਿਤ
NEXT STORY