ਬਟਾਲਾ/ਅਲੀਵਾਲ/ਘੁਮਾਣ, (ਬੇਰੀ, ਸੈਂਡੀ, ਸ਼ਰਮਾ, ਸਰਬਜੀਤ)- ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 3 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ।ਥਾਣਾ ਘਣੀਏ ਕੇ ਬਾਂਗਰ ਦੇ ਏ. ਐੱਸ. ਆਈ. ਰਛਪਾਲ ਸਿੰਘ ਨੇ ਪੁਲਸ ਪਾਰਟੀ ਸਮੇਤ ਦੌਰਾਨੇ ਗਸ਼ਤ ਸੁਖਦੇਵ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਾਰੋਵਾਲ ਨੂੰ 40 ਨਸ਼ੇ ਵਾਲੀਆਂ ਗੋਲੀਆਂ ਤੇ ਏ. ਐੱਸ. ਆਈ. ਸੰਤੋਖ ਸਿੰਘ ਨੇ ਪੁਲਸ ਪਾਰਟੀ ਸਮੇਤ ਦੌਰਾਨੇ ਗਸ਼ਤ ਬਲਵਿੰਦਰ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਪਾਰੋਵਾਲ ਨੂੰ 25 ਨਸ਼ੇ ਵਾਲੀਆਂ ਗੋਲੀਆਂ ਅਤੇ ਥਾਣਾ ਘੁਮਾਣ ਦੇ ਏ. ਐੱਸ. ਆਈ. ਦਲਜੀਤ ਸਿੰਘ ਨੇ ਦੌਰਾਨੇ ਗਸ਼ਤ ਹਿੰਮਤ ਸਿੰਘ ਪੁੱਤਰ ਬਚਨ ਸਿੰਘ ਵਾਸੀ ਦੜੇਵਾਲੀ ਨੂੰ 50 ਨਸ਼ੇ ਵਾਲੇ ਕੈਪਸੂਲਾਂ ਤੇ 20 ਨਸ਼ੇ ਵਾਲੀਆਂ ਗੋਲੀਆਂ ਬਿਨਾਂ ਲੇਬਲ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਮੁਤਾਬਕ ਉਕਤ ਤਿੰਨਾਂ ਵਿਰੁੱਧ ਇਨ੍ਹਾਂ ਦੇ ਸਬੰਧਤ ਥਾਣਿਆਂ ਵਿਚ ਬਣਦੀਆਂ ਧਾਰਾਵਾਂ ਹੇਠ ਵੱਖ-ਵੱਖ ਮੁਕੱਦਮੇ ਦਰਜ ਕਰ ਦਿੱਤੇ ਹਨ।
ਲੱਸੀ ਪੀਣ ਮਗਰੋਂ ਪਰਿਵਾਰ ਮੁਖੀ ਦੀ ਮੌਤ, ਪਤਨੀ, ਪੁੱਤਰ, ਧੀ ਬੀਮਾਰ
NEXT STORY