ਤਰਨਤਾਰਨ, (ਰਾਜੂ)- ਥਾਣਾ ਸਦਰ ਤਰਨਤਾਰਨ, ਸਿਟੀ ਪੱਟੀ ਤੇ ਚੋਹਲਾ ਸਾਹਿਬ ਦੀ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੇ ਵਾਲੇ ਪਦਾਰਥਾਂ ਸਮੇਤ 2 ਔਰਤਾਂ ਸਣੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਤਰਨਤਾਰਨ ਦੇ ਏ. ਐੱਸ. ਆਈ. ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਨੇ ਦੌਰਾਨੇ ਗਸ਼ਤ ਪਿੰਡ ਪਿੱਦੀ ਤੋਂ ਮੁਲਜ਼ਮ ਹਰਦੀਪ ਸਿੰਘ ਪੁੱਤਰ ਸਵ. ਸੁਰਜੀਤ ਸਿੰਘ ਵਾਸੀ ਗਲੀ ਨੰ. 4 ਹਰਭਜਨ ਸਿੰਘ ਵਾਲੀ ਮੁਹੱਲਾ ਨਾਨਕਸਰ ਤਰਨਤਾਰਨ ਨੂੰ ਸ਼ੱਕ ਦੀ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 200 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ. ਐੱਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਨੇ ਦੌਰਾਨੇ ਗਸ਼ਤ ਕਹਿਆ ਵਾਲਾ ਚੌਕ ਪੱਟੀ ਤੋਂ ਪਲਵਿੰਦਰ ਕੌਰ ਨੂੰ ਸ਼ੱਕ ਦੀ ਆਧਾਰ 'ਤੇ ਕਾਬੂ ਕਰ ਕੇ ਮਹਿਲਾ ਪੁਲਸ ਕਰਮਚਾਰੀ ਵੱਲੋਂ ਤਲਾਸ਼ੀ ਕਰਨ 'ਤੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਕ ਹੋਰ ਮਾਮਲੇ 'ਚ ਥਾਣਾ ਚੋਹਲਾ ਸਾਹਿਬ ਦੇ ਏ. ਐੱਸ. ਆਈ. ਪ੍ਰੇਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਨੇ ਦੌਰਾਨੇ ਗਸ਼ਤ ਪਿੰਡ ਦਿਲਾਵਲਪੁਰ ਤੋਂ ਨਰਿੰਦਰ ਕੌਰ ਪਤਨੀ ਸਵ. ਪੂਰਨ ਸਿੰਘ ਵਾਸੀ ਬ੍ਰਹਮਪੁਰਾ ਨੂੰ ਸ਼ੱਕ ਦੀ ਆਧਾਰ 'ਤੇ ਕਾਬੂ ਕਰ ਕੇ ਮਹਿਲਾ ਪੁਲਸ ਕਰਮਚਾਰੀ ਵੱਲੋਂ ਤਲਾਸ਼ੀ ਕਰਨ 'ਤੇ ਉਸ ਕੋਲੋਂ 300 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਸਬੰਧੀ ਜਾਂਚ ਅਫਸਰ ਨੇ ਉਕਤ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਨਪ੍ਰੀਤ ਦੋਸ਼ ਸਾਬਤ ਕਰੇ ਜਾਂ ਸਿਆਸਤ ਛੱਡੇ : ਸੁਖਬੀਰ
NEXT STORY