ਤਰਨਤਾਰਨ, (ਰਾਜੂ)- ਜ਼ਿਲਾ ਤਰਨਤਾਰਨ ਦੀ ਪੁਲਸ ਨੇ ਹੈਰੋਇਨ ਸਣੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਤਰਨਤਾਰਨ ਦੇ ਏ. ਐੱਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਸਾਥੀ ਕਰਮਚਾਰੀਆਂ ਦੌਰਾਨੇ ਗਸ਼ਤ ਪਿੰਡ ਕਲੇਰ ਤੋਂ ਮਨਪ੍ਰੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਸ਼ੇਰੋਂ ਨੂੰ ਕਾਬੂ ਕਰ ਕੇ ਉਸ ਕੋਲੋਂ 110 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਵੈਰੋਵਾਲ ਦੇ ਏ. ਐੱਸ. ਆਈ. ਕੇਵਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਸਾਥੀ ਕਰਮਚਾਰੀਆਂ ਦੌਰਾਨੇ ਗਸ਼ਤ ਪਿੰਡ ਜਲਾਲਾਬਾਦ ਤੋਂ ਜਗਦੀਪ ਸਿੰਘ ਉਰਫ ਜੱਗੂ ਪੁੱਤਰ ਸਵ. ਬਚਨ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਕ ਹੋਰ ਮਾਮਲੇ 'ਚ ਥਾਣਾ ਸਿਟੀ ਪੱਟੀ ਦੇ ਏ. ਐੱਸ. ਆਈ. ਭੁਪਿੰਦਰ ਸਿੰਘ ਸੀ. ਆਈ. ਏ. ਸਟਾਫ ਤਰਨਤਾਰਨ ਨੇ ਦੱਸਿਆ ਕਿ ਉਨ੍ਹਾਂ ਨਦੋਹਰ ਚੌਕ ਤੋਂ ਹਰਪ੍ਰ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਵਾਰਡ ਨੰਬਰ-13 ਮੀਰਾ ਵਾਲੀ ਬਸਤੀ ਪੱਟੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਅਧਿਆਪਕਾਂ ਨੂੰ ਕਰਨਾ ਹੀ ਪਵੇਗਾ ਬ੍ਰਿਜ ਕੋਰਸ : ਅਰੁਣਾ ਚੌਧਰੀ
NEXT STORY