ਫਿਰੋਜ਼ਪੁਰ (ਖੁੱਲਰ) : ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ ਨਾਕੇਬੰਦੀ ਦੌਰਾਨ ਦੋ ਵਿਅਕਤੀਆਂ ਨੂੰ 190 ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਨਾਕੇਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਸ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਸ਼ੱਕ ਦੀ ਬਿਨਾਹ ’ਤੇ ਇਕ ਸ਼ੱਕੀ ਗੱਡੀ ’ਚ ਸਵਾਰ ਤਿੰਨ ਵਿਅਕਤੀਆਂ ਮੰਥਨ ਸ਼ਰਮਾ ਪੁੱਤਰ ਨਰਿੰਦਰ ਸ਼ਰਮਾ ਵਾਸੀ ਧਵਨ ਕਾਲੌਨੀ, ਹਰਪ੍ਰੀਤ ਨਗਰ ਫਿਰੋਜ਼ਪੁਰ, ਤੇਜਿੰਦਰ ਉਰਫ ਤੇਜ਼ੀ ਪੁੱਤਰ ਮੁਖਤਿਆਰ ਸਿੰਘ ਵਾਸੀ 113 ਪੀ ਚਰਚ ਰੋਡ ਫਿਰੋਜ਼ਪੁਰ ਅਤੇ ਵਿਸ਼ਾਲ ਪੁੱਤਰ ਪਵਨ ਵਾਸੀ ਮਕਾਨ ਨੰਬਰ 80 ਇੰਦਰਾ ਕਾਲੌਨੀ ਫਿਰੋਜ਼ਪੁਰ ਸ਼ਹਿਰ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 190 ਨਸ਼ੀਲੇ ਕੈਪਸੂਲ ਬਰਾਮਦ ਹੋਏ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲੇ ਦਰਜ ਕਰ ਲਏ ਗਏ ਹਨ।
ਪੁਲਸ ਵੱਲੋਂ ਜ਼ੀਰੋ ਲਾਈਨ ਨੇੜਿਓਂ 3 ਮੁਲਜ਼ਮ ਗ੍ਰਿਫ਼ਤਾਰ, ਪਾਕਿ ਤੋਂ ਡਰੋਨ ਮੰਗਾਉਣ ਦੀ ਕੋਸ਼ਿਸ਼ ਨਾਕਾਮ
NEXT STORY