ਬਠਿੰਡਾ (ਸੁਖਵਿੰਦਰ) : ਪੁਲਸ ਵਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਹੈਰੋਇਨ ਅਤੇ ਨਸ਼ੀਲੀਆਂ ਗੋਲੀਆ ਬਰਾਮਦ ਕੀਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਥਾਣਾ ਕੈਂਟ ਦੇ ਏ. ਐੱਸ. ਆਈ. ਰਾਜਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਭੁੱਚੋ ਕਲਾਂ ਤੋਂ ਮੁਲਜ਼ਮ ਪ੍ਰਦੀਪ ਸਿੰਘ ਵਾਸੀ ਭੁੱਚੋ ਕਲਾ ਨੂੰ ਸ਼ੱਕ ਦੇ ਆਧਾਰ 'ਤੇ ਗ੍ਰਿਫ਼ਤਾਰ ਕਰਕੇ 5.28 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸੇ ਥਾਣੇ ਵਲੋਂ ਬੀਬੀ ਵਾਲਾ ਚੌਂਕ ਨਜ਼ਦੀਕ ਇਕ ਆਈ-20 ਕਾਰ ਸਵਾਰ ਨਰੇਸ਼ ਗਰਗ ਵਾਸੀ ਗਰੀਨ ਸਿਟੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ।
ਪੁਲਸ ਵਲੋਂ ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਥਾਣਾ ਸੰਗਤ ਵਲੋਂ ਫੁੱਲੋ ਮਿੱਠੀ ਤੋਂ ਮੁਲਜ਼ਮ ਮੁਕੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ 40 ਗੋਲੀਆਂ ਟਰਾਮਾਡੋਲ ਦੀਆ ਬਰਾਮਦ ਕੀਤੀਆ ਹਨ। ਪੁਲਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵਿਆਹ ਦਾ ਝਾਂਸਾ ਦੇ ਮੁੰਡੇ ਨੇ ਕੁੜੀ ਨਾਲ ਕੀਤੀ ਦੋਸਤੀ, ਫਿਰ ਨਸ਼ੀਲੀ ਚੀਜ਼ ਸੁੰਘਾ ਕੇ ਕੀਤਾ...
NEXT STORY