ਬਠਿੰਡਾ (ਸੁਖਵਿੰਦਰ) : ਪੁਲਸ ਵੱਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਸਿਵਲ ਲਾਈਨ ਪੁਲਸ ਵੱਲੋਂ ਰਿੰਗ ਰੋਡ ’ਤੇ ਗਸ਼ਤ ਕੀਤੀ ਰਹੀ ਸੀ। ਇਸ ਦੌਰਾਨ ਪੁਲਸ ਵੱਲੋਂ ਮੁਲਜ਼ਮ ਵਿੱਕੀ ਕੁਮਾਰ ਅਤੇ ਰਾਜਨ ਪਾਸਵਾਨ ਵਾਸੀ ਬੇਅੰਤ ਨਗਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਪੁਲਸ ਵੱਲੋਂ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 15.99 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਪੁਲਸ ਵੱਲੋਂ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਸਦਰ ਬਠਿੰਡਾ ਪੁਲਸ ਵੱਲੋਂ ਬੀੜ ਤਲਾਬ ਤੋਂ ਮੁਲਜ਼ਮ ਮਨਜੀਤ ਸਿੰਘ ਵਾਸੀ ਬੀੜ ਤਲਾਬ ਨੂੰ ਗ੍ਰਿਫ਼ਤਾਰ ਕਰ ਕੇ 8.35 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਵੱਲੋਂ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ ਜਾਮ
NEXT STORY