ਨਵਾਂਸ਼ਹਿਰ, (ਤ੍ਰਿਪਾਠੀ, ਮਨੋਰੰਜਨ)- ਥਾਣਾ ਮੁਕੰਦਪੁਰ ਦੀ ਪੁਲਸ ਨੇ 28 ਨਸ਼ੇ ਵਾਲੇ ਟੀਕਿਆਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਸੁਖਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਪੁਲੀ ਸੂਆ ਪਿੰਡ ਬੀਕਾ ਮੌਜੂਦ ਸੀ ਕਿ ਇਕ ਬਾਈਕ ’ਤੇ ਸਵਾਰ ਆ ਰਹੇ 2 ਨੌਜਵਾਨਾਂ ਨੂੰ ਜਦੋਂ ਸ਼ੱਕ ਦੇ ਅਾਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ 28 ਨਸ਼ੇ ਵਾਲੇ ਟੀਕੇ ਬਰਾਮਦ ਹੋਏ। ਗ੍ਰਿਫਤਾਰ ਨੌਜਵਾਨਾਂ ਦੀ ਪਛਾਣ ਸੁਰਿੰਦਰ ਕੁਮਾਰ ਉਰਫ ਜੋਸ਼ੀ ਪੁੱਤਰ ਨਛੱਤਰ ਪਾਲ ਅਤੇ ਰਵਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਮਤਫੱਤੂ ਥਾਣਾ ਗੋਰਾਇਆ ਜ਼ਿਲਾ ਜਲੰਧਰ ਵਜੋਂ ਹੋਈ। ਇਸੇ ਤਰ੍ਹਾਂ ਦੂਜੇ ਪਾਸੇ ਥਾਣੇਦਾਰ ਪ੍ਰਸ਼ੋਤਮ ਕੁਮਾਰ ਦੀ ਪੁਲਸ ਪਾਰਟੀ ਨੇ 24 ਨਸ਼ੇ ਵਾਲ ਟੀਕਿਆਂ ਸਮੇਤ ਸੁਖਜਿੰਦਰ ਸਿੰਘ ਉਰਫ ਬਿੱਟਾ ਪੁੱਤਰ ਮੋਹਨ ਸਿੰਘ ਵਾਸੀ ਹੇਡ਼ੀਆਂ ਨੂੰ ਕਾਬੂ ਕੀਤਾ, ਜਿਸ ਖਿਲਾਫ ਪੁਲਸ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਸ਼ੇ ਵਾਲੇ ਪਦਾਰਥਾਂ ਸਣੇ ਕਈ ਗ੍ਰਿਫਤਾਰ, 1 ਫਰਾਰ
NEXT STORY