ਮੋਗਾ, (ਆਜ਼ਾਦ)- ਮੋਗਾ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਅਤੇ ਨਸ਼ੇ ਵਾਲੇ ਪਾਊਡਰ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਇਕ ਕਾਬੂ ਨਹੀਂ ਆ ਸਕਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਫਤਿਹਗੜ੍ਹ ਪੰਜਤੂਰ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਇਲਾਕੇ 'ਚ ਦੇਰ ਰਾਤ ਗਸ਼ਤ ਕਰ ਰਹੇ ਸਨ ਕਿ ਇਸ ਦੌਰਾਨ ਸਕੂਟਰੀ ਸਵਾਰ ਵਰਿੰਦਰ ਸ਼ਰਮਾ ਉਰਫ ਵਰਨਾ ਨਿਵਾਸੀ ਪੁਰਾਣਾ ਡਾਕਖਾਨਾ ਰੋਡ ਜ਼ੀਰਾ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਨਸ਼ੇ ਵਾਲੀਆਂ 1755 ਗੋਲੀਆਂ ਬਰਾਮਦ ਹੋਈਆਂ।
ਇਸ ਤਰ੍ਹਾਂ ਥਾਣਾ ਸਮਾਲਸਰ ਦੇ ਇੰਚਾਰਜ ਇੰਸਪੈਕਟਰ ਲਵਦੀਪ ਸਿੰਘ ਗਿੱਲ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਮਲਕੀਤ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰਦੇ ਹੋਏ ਪਿੰਡ ਸੁਖਾਨੰਦ ਕੋਲ ਪੁੱਜੇ ਤਾਂ ਸ਼ੱਕ ਦੇ ਆਧਾਰ 'ਤੇ ਅਰਸ਼ਦੀਪ ਸਿੰਘ ਉਰਫ ਅਰਸ਼ੀ ਨਿਵਾਸੀ ਪਿੰਡ ਸੁਖਾਨੰਦ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਨਸ਼ੇ ਵਾਲੀਆਂ 70 ਗੋਲੀਆਂ ਬਰਾਮਦ ਹੋਈਆਂ। ਪੁੱਛਗਿੱਛ ਕਰਨ 'ਤੇ ਉਕਤ ਮਾਮਲੇ 'ਚ ਜਗਸੀਰ ਸਿੰਘ ਉਰਫ ਭਾਊ ਉਰਫ ਸ਼ੀਰਾ ਨਿਵਾਸੀ ਪਿੰਡ ਸੁਖਾਨੰਦ ਨੂੰ ਨਾਮਜ਼ਦ ਕੀਤਾ ਗਿਆ, ਜਿਸ ਦੀ ਗ੍ਰਿਫਤਾਰੀ ਬਾਕੀ ਹੈ। ਇਸ ਤਰ੍ਹਾਂ ਥਾਣਾ ਬਾਘਾਪੁਰਾਣਾ ਦੇ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰ ਰਹੇ ਸਨ ਤਾਂ ਜੱਸਾ ਸਿੰਘ ਨਿਵਾਸੀ ਪਿੰਡ ਰਾਜੇਆਣਾ ਨੂੰ 20 ਗ੍ਰਾਮ ਨਸ਼ੇ ਵਾਲੇ ਪਾਊਡਰ ਸਮੇਤ ਕਾਬੂ ਕੀਤਾ। ਪੁਲਸ ਨੇ ਚਾਰਾਂ ਦੋਸ਼ੀਆਂ ਵਿਰੁੱਧ ਮਾਮਲੇ ਦਰਜ ਕਰ ਲਏ ਹਨ।
ਗੱਡੀ ਦੀ ਟੱਕਰ ਨਾਲ 1 ਦੀ ਮੌਤ
NEXT STORY