ਨਵਾਂਸ਼ਹਿਰ, (ਤ੍ਰਿਪਾਠੀ, ਮਨੋਰੰਜਨ)- ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਵੱਖ-ਵੱਖ ਮਾਮਲਿਆਂ 'ਚ 3 ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ ਅਤੇ ਨਸ਼ੇ ਵਾਲੇ 320 ਟੀਕਿਆਂ ਸਮੇਤ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਦਿੰਦਿਆਂ ਥਾਣਾ ਬਲਾਚੌਰ 'ਚ ਤਾਇਨਾਤ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਇਕ ਨਾਕੇ ਤਹਿਤ ਗਹੂਨ ਰੋਡ 'ਤੇ ਮੌਜੂਦ ਸੀ ਕਿ ਪੁਲਸ ਨੇ ਦੂਜੇ ਪਾਸਿਓਂ ਆ ਰਹੇ 2 ਨੌਜਵਾਨਾਂ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫਤਾਰ ਨੌਜਵਾਨਾਂ ਦੀ ਪਛਾਣ ਪ੍ਰਦੀਪ ਕੁਮਾਰ ਉਰਫ ਪੱਪੀ ਪੁੱਤਰ ਰਾਮਕ੍ਰਿਸ਼ਨ ਵਾਸੀ ਸੜੋਆ ਥਾਣਾ ਪੋਜੇਵਾਲ ਅਤੇ ਦਲਜੀਤ ਸਿੰਘ ਉਰਫ ਜੀਤਾ ਪੁੱਤਰ ਰਾਮਪਾਲ ਵਾਸੀ ਮੰਢਿਆਨੀ ਰੋਡ ਬਲਾਚੌਰ ਵਜੋਂ ਹੋਈ। ਦੂਜੇ ਪਾਸੇ ਏ.ਐੱਸ.ਆਈ. ਫੂਲ ਰਾਏ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਬੇਗਮਪੁਰ ਬੱਸ ਅੱਡਾ ਚੌਕ ਦੇ ਨੇੜੇ ਇਕ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਨਸ਼ੇ ਵਾਲੇ 320 ਟੀਕੇ ਬਰਾਮਦ ਹੋਏ।
ਗ੍ਰਿਫਤਾਰ ਨੌਜਵਾਨ ਦੀ ਪਛਾਣ ਪਰਮਿੰਦਰ ਉਰਫ ਟੋਨੀ ਪੁੱਤਰ ਪਵਨ ਵਾਸੀ ਰਾਹੋਂ ਵਜੋਂ ਹੋਈ, ਜਿਸ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅਣਪਛਾਤੀ ਲਾਸ਼ ਬਰਾਮਦ
NEXT STORY