ਤਰਨਤਾਰਨ, (ਰਾਜੂ)- ਜ਼ਿਲਾ ਤਰਨਤਾਰਨ ਦੀ ਪੁਲਸ ਵੱਲੋਂ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਖੇਤਰਾਂ 'ਚ ਛਾਪੇਮਾਰੀ ਕਰ ਕੇ ਨਸ਼ੀਲੇ ਪਦਾਰਥਾਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਥਾਣਾ ਗੋਇੰਦਵਾਲ ਸਾਹਿਬ ਦੇ ਏ. ਐੱਸ. ਆਈ. ਪਰਮਜੀਤ ਸਿੰਘ ਇੰਚਾਰਜ ਨਾਰਕੋਟਿਕ ਸੈੱਲ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਦਫਤਰ ਨਾਰਕੋਟਿਕ ਸੈੱਲ ਤਰਨਤਾਰਨ ਤੋਂ ਨੌਰੰਗਾਬਾਦ ਗੋਇੰਦਵਾਲ ਸਾਹਿਬ ਨੂੰ ਜਾ ਰਹੇ ਸੀ ਕਿ ਜਦੋਂ ਅਸੀਂ ਚੌਰਸਤਾ ਨਜ਼ਦੀਕ ਬੱਸ ਸਟੈਂਡ ਗੋਇੰਦਵਾਲ ਸਾਹਿਬ ਪਹੁੰਚੇ ਤਾਂ ਬੱਸ ਸਟੈਂਡ ਵਾਲੇ ਪਾਸੇ ਤੋਂ ਆਉਂਦਾ ਇਕ ਵਿਅਕਤੀ ਸਾਨੂੰ ਵੇਖ ਕੇ ਪਿੱਛੇ ਨੂੰ ਮੁੜ ਗਿਆ, ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ ਗਿਆ ਤਾਂ ਤਲਾਸ਼ੀ ਲੈਣ 'ਤੇ ਉਸ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਦੋਸ਼ੀ ਨੇ ਆਪਣੀ ਪਛਾਣ ਬਲਕਾਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਧੁੰਦਾ ਵਜੋਂ ਦੱਸੀ।
ਇਸੇ ਤਰ੍ਹਾਂ ਜਾਣਕਾਰੀ ਦਿੰਦੇ ਹੋਏ ਥਾਣਾ ਹਰੀਕੇ ਦੇ ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਨਾਲ ਗਸ਼ਤ ਸਬੰਧੀ ਥਾਣਾ ਹਰੀਕੇ ਤੋਂ ਮਰਹਾਣਾ ਨੂੰ ਜਾ ਰਹੇ ਸੀ ਕਿ ਜਦੋਂ ਅਸੀਂ ਮੌੜ ਪਿੰਡ ਕੀੜੀਆਂ ਪਹੁੰਚੇ ਤਾਂ ਪਿੰਡ ਕੀੜੀਆਂ ਵੱਲੋਂ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਤਲਾਸ਼ੀ ਲੈਣ 'ਤੇ ਉਸ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਸ਼ੀ ਦੀ ਪਛਾਣ ਧਰਮ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਸੈਦੋ ਵਜੋਂ ਹੋਈ ਹੈ।
ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਏ. ਐੱਸ. ਆਈ. ਲਖਵਿੰਦਰ ਸਿੰਘ ਨਾਰਕੋਟਿਕ ਸੈੱਲ ਤਰਨਤਾਰਨ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਨਾਲ ਤਰਨਤਾਰਨ ਤੋਂ ਕੈਰੋਂ, ਪੱਟੀ ਨੂੰ ਜਾ ਰਹੇ ਸੀ ਕਿ ਜਦੋਂ ਅਸੀਂ ਚੌਕ ਬਾਹਮਣੀ ਵਾਲਾ ਨੇੜੇ ਪਹੁੰਚੇ ਤਾਂ ਪਿੰਡ ਬਾਹਮਣੀ ਵਾਲਾ ਵਾਲੀ ਸਾਈਡ ਤੋਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੇ ਆਪਣਾ ਨਾਂ ਸਿਕੰਦਰ ਸਿੰਘ ਪੁੱਤਰ ਅਮਰਨਾਥ ਵਾਸੀ ਵਾਰਡ ਨੰਬਰ-10 ਪੱਟੀ ਦੱਸਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਘਰ ਫੋਨ ਕਰ ਕੇ ਕਿਹਾ : ਮੈਨੂੰ ਜ਼ਹਿਰੀਲਾ ਪਦਾਰਥ ਖੁਆ ਦਿੱਤਾ, ਪਰਿਵਾਰਕ ਮੈਂਬਰ ਹਸਪਤਾਲ ਪਹੁੰਚੇ ਤਾਂ ਹੋ ਚੁੱਕੀ ਸੀ ਮੌਤ
NEXT STORY