ਪਟਿਆਲਾ (ਬਲਜਿੰਦਰ) - ਥਾਣਾ ਅਨਾਜ ਮੰਡੀ ਦੀ ਪੁਲਸ ਨੇ ਐੈੱਸ. ਪੀ. ਡੀ. ਹਰਵਿੰਦਰ ਵਿਰਕ, ਡੀ. ਐੱਸ. ਪੀ. ਸਿਟੀ-2 ਸੁਖਅੰਮ੍ਰਿਤ ਸਿੰਘ ਰੰਧਾਵਾ ਤੇ ਥਾਣਾ ਅਨਾਜ ਮੰਡੀ ਦੇ ਐੱਸ. ਐੈੱਚ. ਓ. ਹੈਰੀ ਬੋਪਾਰਾਏ ਦੀ ਅਗਵਾਈ ਹੇਠ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ ਚੋਰੀ ਦੇ 6 ਮੋਟਰਸਾਈਕਲ ਅਤੇ 9 ਮੋਬਾਇਲ ਬਰਾਮਦ ਕੀਤੇ ਗਏ ਹਨ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਡਾ. ਐੱਸ. ਭੂਪਤੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਲੁਟੇਰਿਆਂ ਵਿਚ ਜਗਦੀਸ਼ ਸਿੰਘ ਉਰਫ ਸਨੀ ਵਾਸੀ ਸੁਖਰਾਮ ਕਾਲੋਨੀ ਪਟਿਆਲਾ, ਰਾਕੇਸ਼ ਕੁਮਾਰ ਉਰਫ ਨੀਲੂ ਵਾਸੀ ਨਿਊ ਸ਼ਕਤੀ ਨਗਰ ਪਟਿਆਲਾ ਅਤੇ ਕਿਸ਼ਨ ਵਾਸੀ ਗਲੀ ਨੰਬਰ 3 ਬੰਨਾ ਰੋਡ ਗੁਰੂ ਨਾਨਕ ਨਗਰ ਪਟਿਆਲਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਗਿਰੋਹ ਦੇ ਇਨ੍ਹਾਂ ਮੈਂਬਰਾਂ ਵੱਲੋਂ ਮੋਟਰਸਾਈਕਲ ਅਲੱਗ-ਅਲੱਗ ਥਾਵਾਂ ਤੋਂ ਚੋਰੀ ਕੀਤੇ ਗਏ।
ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਗਿਰੋਹ ਤੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ। ਐੱਸ. ਐੱਸ. ਪੀ. ਡਾ. ਐੱਸ. ਭੂਪਤੀ ਨੇ ਦੱਸਿਆ ਕਿ ਏ. ਐੱਸ. ਆਈ. ਗੁਰਮੀਤ ਸਿੰਘ ਨੇ ਇਸ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਅਹਿਮ ਭੂਮਿਕਾ ਨਿਭਾਈ। ਗਿਰੋਹ ਦੇ ਮੈਂਬਰਾਂ ਖਿਲਾਫ 379 ਬੀ ਅਤੇ 411 ਆਈ. ਪੀ. ਸੀ. ਤਹਿਤ ਥਾਣਾ ਤ੍ਰਿਪੜੀ ਵਿਚ ਕੇਸ ਦਰਜ ਕਰ ਲਿਆ ਗਿਆ ਹੈ।
ਇੱਥੇ ਦੱਸਣਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ਵਿਸ਼ੇਸ਼ ਤੌਰ 'ਤੇ ਜਨਤਕ ਥਾਵਾਂ ਤੋਂ ਮੋਟਰਸਾਈਕਲ ਚੋਰੀ ਹੋ ਰਹੇ ਸਨ, ਜਿਸ ਨੂੰ ਲੈ ਕੇ ਸ਼ਹਿਰ ਵਿਚ ਕਾਫੀ ਜ਼ਿਆਦਾ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਸੀ। ਇਸ ਗਿਰੋਹ ਦੇ ਮੈਂਬਰਾਂ ਦੀ ਗ੍ਰਿਫ਼ਤਾਰੀ ਨਾਲ ਨਿਸ਼ਚਿਤ ਤੌਰ 'ਤੇ ਵਾਹਨਾਂ ਦੀ ਚੋਰੀ ਵਿਚ ਕਾਫੀ ਠੱਲ੍ਹ ਪੈਣ ਦੀ ਉਮੀਦ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਥਾਣਿਆਂ ਅਤੇ ਵਿਸ਼ੇਸ਼ ਤੌਰ 'ਤੇ ਸੀ. ਆਈ. ਏ. ਸਟਾਫ ਦੀਆਂ ਟੀਮਾਂ ਨੂੰ ਵਾਹਨ ਚੋਰ ਗਿਰੋਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਜੂਡੋ ਖਿਡਾਰੀਆਂ ਨੇ ਰੱਸਾਕਸ਼ੀ ਕੋਚ ਨਾਲ ਕੀਤੀ ਹੱਥੋਪਾਈ
NEXT STORY