ਚੋਹਲਾ ਸਾਹਿਬ, (ਨਈਅਰ, ਮਨਜੀਤ)- ਥਾਣਾ ਚੋਹਲਾ ਸਾਹਿਬ ਦੀ ਪੁਲਸ ਪਾਰਟੀ ਵੱਲੋਂ ਗੱਡੀ ਵਿਚ ਸ਼ਰਾਬ ਰੱਖ ਕੇ ਵੱਖ-ਵੱਖ ਪਿੰਡਾਂ 'ਚ ਵੇਚਣ ਵਾਲੇ 3 ਵਿਅਕਤੀਆਂ ਨੂੰ 3 ਕੇਨ (150 ਬੋਤਲਾਂ) ਨਾਜਾਇਜ਼ ਸ਼ਰਾਬ ਸਣੇ ਕਾਬੂ ਕਰ ਕੇ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਅਫਸਰ ਥਾਣਾ ਚੋਹਲਾ ਸਾਹਿਬ ਸਬ ਇੰਸਪੈਕਟਰ ਸੁਖਰਾਜ ਸਿੰਘ ਗੰਡੀਵਿੰਡ ਨੇ ਦੱਸਿਆ ਕਿ ਏ. ਐੱਸ. ਆਈ. ਸਵਿੰਦਰ ਸਿੰਘ, ਹੈੱਡ ਕਾਂਸਟੇਬਲ ਸੁਖਵੰਤ ਸਿੰਘ ਤੇ ਹੈੱਡ ਕਾਂਸਟੇਬਲ ਇਕਬਾਲ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਬੱਸ ਅੱਡਾ ਚੋਹਲਾ ਖੁਰਦ ਮੌਜੂਦ ਸੀ ਕਿ ਮੁਖਬਰ ਖਾਸ ਵੱਲੋਂ ਇਤਲਾਹ ਦਿੱਤੀ ਗਈ ਕਿ ਕੁੱਝ ਵਿਅਕਤੀ ਜੋ ਗੱਡੀ 'ਚ ਨਾਜਾਇਜ਼ ਸ਼ਰਾਬ ਰੱਖ ਕੇ ਵੱਖ-ਵੱਖ ਪਿੰਡਾਂ 'ਚ ਵੇਚਦੇ ਹਨ, ਹੁਣ ਵੀ ਪਿੰਡਾਂ 'ਚ ਘੁੰਮ ਰਹੇ ਹਨ। ਪੁਲਸ ਪਾਰਟੀ ਵੱਲੋਂ ਤੁਰੰਤ ਜੀ. ਟੀ. ਰੋਡ ਨਿੱਕਾ ਚੋਹਲਾ ਪੈਟਰੋਲ ਪੰਪ ਦੇ ਨਜ਼ਦੀਕ ਨਾਕਾਬੰਦੀ ਕਰ ਕੇ ਇਕ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ 'ਚੋਂ 3 ਕੇਨ (150 ਬੋਤਲਾਂ) ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਹੋਈ। ਗੱਡੀ 'ਚ ਸਵਾਰ ਸਵਿੰਦਰ ਸਿੰਘ ਉਰਫ ਸ਼ਿੰਦਰ ਸਿੰਘ ਪੁੱਤਰ ਬਲਕਾਰ ਸਿੰਘ, ਸੁਖਦੇਵ ਸਿੰਘ ਪੁੱਤਰ ਧਾਰਾ ਸਿੰਘ ਤੇ ਦਲਬੀਰ ਸਿੰਘ ਪੁੱਤਰ ਬੱਗਾ ਸਿੰਘ ਸਾਰੇ ਵਾਸੀਆਨ ਪਿੰਡ ਤੁੜ ਥਾਣਾ ਗੋਇੰਦਵਾਲ ਸਾਹਿਬ ਨੂੰ ਪੁਲਸ ਨੇ ਕਾਬੂ ਕਰ ਕੇ ਥਾਣਾ ਚੋਹਲਾ ਸਾਹਿਬ ਵਿਖੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬਾਰਿਸ਼ ਨੇ ਲੋਕਾਂ ਨੂੰ ਦਿੱਤੀ ਗਰਮੀ ਤੋਂ ਰਾਹਤ
NEXT STORY