ਸੰਗਤ ਮੰਡੀ, (ਮਨਜੀਤ)- ਥਾਣਾ ਸੰਗਤ ਦੀ ਪੁਲਸ ਵੱਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਹਰਿਆਣਾ ਮਾਰਕਾ ਸ਼ਰਾਬ ਦੀਆਂ 30 ਬੋਤਲਾਂ ਸਮੇਤ ਕਾਬੂ ਕੀਤਾ ਗਿਆ ਹੈ। ਪਹਿਲੀ ਸਫਲਤਾ ਦੌਰਾਨ ਹੌਲਦਾਰ ਮਹਿੰਦਰ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਇਲਾਕੇ ਦੇ ਪਿੰਡਾਂ 'ਚ ਗਸ਼ਤ ਕੀਤੀ ਜਾ ਰਹੀ ਸੀ। ਗਸ਼ਤ ਦੌਰਾਨ ਜਦੋਂ ਉਹ ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ 'ਤੇ ਪੈਂਦੇ ਪਿੰਡ ਜੱਸੀ ਬਾਗਵਾਲੀ ਵਿਖੇ ਪਹੁੰਚੇ ਤਾਂ ਦੋ ਵਿਅਕਤੀ ਡੱਬਵਾਲੀ ਵਾਲੇ ਪਾਸਿਓਂ ਸ਼ੱਕੀ ਹਾਲਤ 'ਚ ਤੁਰੇ ਆ ਰਹੇ ਸਨ। ਜਦ ਪੁਲਸ ਪਾਰਟੀ ਵੱਲੋਂ ਉਕਤ ਵਿਅਕਤੀਆਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 15 ਬੋਤਲਾਂ ਬਰਾਮਦ ਹੋਈਆਂ।
ਫੜੇ ਗਏ ਵਿਅਕਤੀਆਂ ਦੀ ਪਛਾਣ ਭਿੰਦਾ ਸਿੰਘ ਵਾਸੀ ਹੰਢਿਆਇਆ ਤੇ ਸੁਰਜੀਤ ਸਿੰਘ ਵਾਸੀ ਬਠਿੰਡਾ ਦੇ ਤੌਰ 'ਤੇ ਕੀਤੀ ਗਈ। ਦੂਸਰੀ ਸਫਲਤਾ ਦੌਰਾਨ ਹੌਲਦਾਰ ਜਸਵਿੰਦਰ ਸਿੰਘ ਵੱਲੋਂ ਪਿੰਡ ਸੰਗਤ ਕਲਾਂ ਵਿਖੇ ਇਕ ਵਿਅਕਤੀ ਨੂੰ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 15 ਬੋਤਲਾਂ ਸਮੇਤ ਕਾਬੂ ਕੀਤਾ ਗਿਆ। ਫੜੇ ਗਏ ਵਿਅਕਤੀ ਦੀ ਪਛਾਣ ਸੁਖਦੇਵ ਸਿੰਘ ਵਾਸੀ ਪੱਕਾ ਕਲਾਂ ਦੇ ਤੌਰ 'ਤੇ ਕੀਤੀ ਗਈ। ਪੁਲਸ ਵੱਲੋਂ ਉਕਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ।
ਬਿਜਲੀ ਸਬਸਿਡੀ ਛੱਡਣ ਲਈ ਤਿਆਰ ਨਹੀਂ ਦਿਸ ਰਹੇ ਹੁਸ਼ਿਆਰਪੁਰ ਦੇ ਕਿਸਾਨ
NEXT STORY