ਕਪੂਰਥਲਾ (ਭੂਸ਼ਣ, ਮਹਾਜਨ)-ਥਾਣਾ ਸਦਰ ਅਧੀਨ ਪੈਂਦੇ ਪਿੰਡ ਪਰਵੇਜ਼ ਨਗਰ ’ਚ ਇਕ ਨੌਜਵਾਨ ਅਤੇ ਉਸ ਦੇ 2 ਰਿਸ਼ਤੇਦਾਰਾਂ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ 30 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਇਕ ਫਰਜ਼ੀ ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਪੁੱਤਰ ਸੁਖਜੀਤ ਸਿੰਘ ਵਾਸੀ ਪਿੰਡ ਪਰਵੇਜ਼ ਨਗਰ ਨੇ ਥਾਣਾ ਸਦਰ ਕਪੂਰਥਲਾ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਦੱਸਿਆ ਸੀ ਕਿ ਉਹ ਕੈਨੇਡਾ ਅਤੇ ਉਸ ਦੀ ਭੂਆ ਦੇ ਦੋ ਲੜਕੇ ਇੰਗਲੈਂਡ ਜਾਣਾ ਚਾਹੁੰਦੇ ਸਨ। ਇਸ ਦੌਰਾਨ ਜਲੰਧਰ ਵਾਸੀ ਟਰੈਵਲ ਏਜੰਟ ਦੇਵਰਿਸ਼ੀ ਬਖ਼ਸ਼ੀ ਨਾਲ ਉਨ੍ਹਾਂ ਦਾ ਸੰਪਰਕ ਹੋਇਆ, ਜਿਸ ਨੇ ਮਾਰਚ 2023 ’ਚ ਤਿੰਨਾਂ ਨੂੰ ਵਰਕ ਪਰਮਿਟ ਦੇ ਆਧਾਰ ’ਤੇ ਵਿਦੇਸ਼ ਭੇਜਣ ਲਈ ਪਾਸਪੋਰਟ ਅਤੇ 6 ਲੱਖ ਰੁਪਏ ਐਡਵਾਂਸ ਲੈ ਲਏ ਸਨ। ਇਸ ਤੋਂ ਬਾਅਦ ਉਕਤ ਟਰੈਵਲ ਏਜੰਟ ਨੇ ਹੌਲੀ-ਹੌਲੀ ਉਨ੍ਹਾਂ ਪਾਸੋਂ ਕਈ ਟ੍ਰਾਂਜੈਕਸ਼ਨਾਂ ਰਾਹੀਂ 24 ਲੱਖ ਰੁਪਏ ਲੈ ਲਏ ਪਰ ਉਕਤ ਏਜੰਟ ਟਾਲ ਮਟੋਲ ਕਰਦਾ ਰਿਹਾ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਕਈ ਵਾਰ ਕਹਿਣ ਦੇ ਬਾਵਜੂਦ ਨਾ ਤਾਂ ਉਨ੍ਹਾਂ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਨ੍ਹਾਂ ਦੇ ਦਸਤਾਵੇਜ਼ ਅਤੇ ਪੈਸੇ ਵਾਪਸ ਕੀਤੇ, ਜਦਕਿ ਏਜੰਟ ਕੋਲੋਂ ਪੈਸੇ ਵਾਪਸ ਮੰਗਣ ’ਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗ ਪਿਆ। ਇਸ ਤੋਂ ਬਾਅਦ ਸਤੰਬਰ 2023 ’ਚ ਟ੍ਰੈਵਲ ਏਜੰਟ ਖਿਲਾਫ ਪੁਲਸ ਨੂੰ ਸ਼ਿਕਾਇਤ ਕੀਤੀ ਗਈ, ਜਿਸ ’ਚ ਉੱਚ ਅਧਿਕਾਰੀਆਂ ਨੇ ਜਾਂਚ ਕਰਦੇ ਹੋਏ ਮੁਲਜ਼ਮ ਦੇ ਖਿਲਾਫ ਕਾਰਵਾਈ ਕੀਤੀ ਗਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਮਾਮਲੇ ਦੀ ਉੱਚ ਅਧਿਕਾਰੀਆਂ ਵੱਲੋਂ ਗੰਭੀਰਤਾ ਨਾਲ ਜਾਂਚ ਕਰਨ ਉਪਰੰਤ ਟਰੈਵਲ ਏਜੰਟ ਦੇਵਰਿਸ਼ੀ ਬਖਸ਼ੀ ਪੁੱਤਰ ਯਸ਼ਪਾਲ ਬਖਸ਼ੀ ਵਾਸੀ ਏ. ਜੀ. ਆਈ. ਫਲੈਟ ਜਲੰਧਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਜਲੰਧਰ ਪਹੁੰਚੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
PSEB ਵਲੋਂ Practical Exams ਦੀਆਂ ਤਾਰੀਖ਼ਾਂ ਦਾ ਐਲਾਨ, ਵਿਦਿਆਰਥੀ ਜਲਦੀ ਕਰ ਲੈਣ ਚੈੱਕ
NEXT STORY