ਰਾਜਪੁਰਾ (ਵੈੱਬ ਡੈਸਕ, ਇਕਬਾਲ, ਕੰਵਲਜੀਤ) : ਇੱਥੇ ਰਾਜਪੁਰਾ-ਅੰਬਾਲਾ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ ਵਾਪਰਿਆ, ਜਿਸ ਦੌਰਾਨ 3 ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜੋ ਹਸਪਤਾਲ 'ਚ ਜ਼ਿੰਦਗੀ ਅਤੇ ਮੌਤ ਵਿਚਾਲੇ ਜੂਝ ਰਿਹਾ ਹੈ। ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਪਛਾਣ ਖੁਸ਼ਵਿੰਦਰ ਸਿੰਘ ਅਤੇ ਪ੍ਰਿਯਾਂਸ਼ ਵਜੋਂ ਕੀਤੀ ਗਈ ਹੈ, ਜਦੋਂ ਕਿ ਤੀਜੇ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਕੀਤੀ ਜਾ ਸਕੀ। ਜ਼ਖਮੀ ਨੌਜਵਾਨ ਦੀ ਪਛਾਣ ਮਨਨ ਕਪੂਰ ਵਜੋਂ ਹੋਈ ਹੈ, ਜਿਸ ਨੂੰ ਅੰਬਾਲਾ ਦੇ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਇਨ੍ਹਾਂ ਤਾਰੀਖ਼ਾਂ ਲਈ ਹੋ ਗਿਆ ਵੱਡਾ ਐਲਾਨ, ਵਿਦਿਆਰਥੀਆਂ ਨੂੰ ਮਿਲੇਗੀ ਰਾਹਤ
ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਰਾਜਪੁਰਾ ਸਥਿਤ ਯੂਨੀਵਰਸਿਟੀ 'ਚ ਦਾਖ਼ਲਾ ਲੈਣ ਲਈ ਆਏ ਸਨ ਅਤੇ ਮੁੜ ਆਪਣੀ ਕਾਰ ਰਾਹੀਂ ਘਰ ਨੂੰ ਵਾਪਸ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਤੇਜ਼ ਰਫ਼ਤਾਰ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਦੌਰਾਨ 2 ਨੌਜਵਾਨਾਂ ਖੁਸ਼ਵਿੰਦਰ ਸਿੰਘ ਅਤੇ ਪ੍ਰਿਯਾਂਸ਼ ਦੀ ਤਾਂ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਮਨਨ ਕਪੂਰ ਅਤੇ ਇਕ ਹੋਰ ਅਣਪਛਾਤੇ ਨੌਜਵਾਨ ਨੂੰ ਗੰਭੀਰ ਹਾਲਤ 'ਚ ਹਸਪਤਾਲ ਲਿਜਾਇਆ ਗਿਆ। ਇੱਥੇ ਅਣਪਛਾਤੇ ਨੌਜਵਾਨ ਨੇ ਵੀ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਹੁਣ ਚੰਡੀਗੜ੍ਹ 'ਚ ਵੀ ਕੋਰੋਨਾ ਦਾ ਐਂਟਰੀ! ਪਹਿਲਾਂ ਹੀ ਹੋ ਜਾਓ ਸਾਵਧਾਨ
ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨਾਂ ਦੀ ਕਾਰ ਦੀ ਰਫ਼ਤਾਰ ਬੇਹੱਦ ਤੇਜ਼ ਸੀ ਅਤੇ ਉਹ ਕਾਰ ਅੰਦਰ ਵੀਡੀਓ ਵੀ ਬਣਾ ਰਹੇ ਸਨ, ਜਿਸ ਕਾਰਨ ਉਕਤ ਹਾਦਸਾ ਵਾਪਰਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਚਨਾ ਦੇ ਦਿੱਤੀ ਗਈ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਫਿਲਹਾਲ ਪੁਲਸ ਵਲੋਂ ਉਕਤ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਚੰਡੀਗੜ੍ਹ 'ਚ ਵੀ ਕੋਰੋਨਾ ਦੀ ਐਂਟਰੀ! ਪਹਿਲਾਂ ਹੀ ਹੋ ਜਾਓ ਸਾਵਧਾਨ
NEXT STORY