ਲੁਧਿਆਣਾ : ਸਤਲੁਜ ਦਰਿਆ 'ਚ ਨਹਾਉਣ ਗਏ ਭੱਟੀਆਂ ਇਲਾਕੇ ਦੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋ ਗਈ। 5 ਬੱਚਿਆਂ ਦਾ ਇਕ ਗਰੁੱਪ ਸਤਲੁਜ ਦਰਿਆ 'ਚ ਨਹਾਉਣ ਗਿਆ ਸੀ, ਜਦੋਂ 3 ਬੱਚੇ ਡੁੱਬਦੇ ਦਿਸੇ ਤਾਂ 2 ਬੱਚਿਆਂ ਨੇ ਭੱਜ ਕੇ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਲੇਮ ਟਾਬਰੀ ਦੀ ਪੁਲਸ ਤੇ ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚੇ। ਗੋਤਾਖੋਰਾਂ ਦੀ ਮਦਦ ਨਾਲ 5 ਘੰਟਿਆਂ ਬਾਅਦ ਤਿੰਨਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਇਸ ਦੀ ਪੁਸ਼ਟੀ ਐੱਸਐੱਚਓ ਹਰਜੀਤ ਸਿੰਘ ਨੇ ਕੀਤੀ। ਮ੍ਰਿਤਕ ਬੱਚਿਆਂ ਦੀ ਪਛਾਣ ਰੋਹਿਤ ਕੁਮਾਰ (16), ਅੰਸ਼ੂ ਗੁਪਤਾ (14) ਤੇ ਪ੍ਰਿੰਸ ਯਾਦਵ (16) ਵਜੋਂ ਹੋਈ ਹੈ। ਤਿੰਨੋਂ ਟ੍ਰੀਟਮੈਂਟ ਪਲਾਂਟ, ਗੁਰੂ ਕਿਰਪਾ ਕਾਲੋਨੀ ਭੱਟੀਆਂ ਦੇ ਰਹਿਣ ਵਾਲੇ ਸਨ।
ਇਹ ਵੀ ਪੜ੍ਹੋ : ਦੇਰ ਰਾਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਇਕ ਦੀ ਮੌਤ, ਵੇਖੋ ਮੌਕੇ ਦੇ ਹਾਲਾਤ
ਐਤਵਾਰ ਨੂੰ ਇਹ ਬੱਚੇ ਕਾਸਾਬਾਦ ਨੇੜੇ ਦਰਿਆ 'ਤੇ ਪਹੁੰਚੇ ਸਨ। ਉਨ੍ਹਾਂ ਨਾਲ ਹਿਮਾਂਸ਼ੂ ਨਾਂ ਦਾ ਨੌਜਵਾਨ ਵੀ ਸੀ। ਉਸ ਨੇ ਹੀ ਤਿੰਨਾਂ ਬੱਚਿਆਂ ਦੇ ਘਰ ਜਾ ਕੇ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਘਟਨਾ ਦਾ ਪਤਾ ਲੱਗਦਿਆਂ ਹੀ ਪੂਰਾ ਪਿੰਡ ਸਤਲੁਜ ਦਰਿਆ ਦੇ ਕੰਢੇ ਪਹੁੰਚ ਗਿਆ। ਇਸ ਤੋਂ ਬਾਅਦ ਗੋਤਾਖੋਰਾਂ ਦੀ ਮਦਦ ਨਾਲ ਬੱਚਿਆਂ ਨੂੰ ਲੱਭਣ ਦੀ ਮੁਹਿੰਮ ਚਲਾਈ ਗਈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ’ਤੇ ਚੜ੍ਹੀ ਔਰਤ, ਜਾਣੋ ਕੀ ਹੈ ਪੂਰਾ ਮਾਮਲਾ
NEXT STORY