ਚੰਡੀਗੜ੍ਹ : ਪੰਜਾਬ 'ਚ ਇਸ ਹਫ਼ਤੇ ਲੰਬਾ ਵੀਕੈਂਡ ਆ ਗਿਆ ਹੈ। ਦਰਅਸਲ ਸੂਬੇ 'ਚ ਇਕੱਠੀਆਂ 3 ਸਰਕਾਰੀ ਛੁੱਟੀਆਂ ਆ ਗਈਆਂ ਹਨ। ਇਸ ਲਈ ਜੇਕਰ ਤੁਸੀਂ ਵੀ ਕਿੱਧਰੇ ਘੁੰਮਣ ਦਾ ਪਲਾਨ ਬਣਾ ਰਹੇ ਹੋ ਤਾਂ ਇਹ ਹਫ਼ਤਾ ਤੁਹਾਡੇ ਲਈ ਬਹੁਤ ਵਧੀਆ ਹੈ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵਲੋਂ ਆਉਣ ਵਾਲੇ ਸ਼ੁੱਕਰਵਾਰ ਨੂੰ 15 ਅਗਸਤ ਮਤਲਬ ਕਿ ਆਜ਼ਾਦੀ ਦਿਹਾੜੇ ਦੇ ਕਾਰਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਵਿਦਿਆਰਥੀ ਤੇ ਮਾਪੇ ਹੋ ਜਾਣ ਸਾਵਧਾਨ
ਇਸ ਤੋਂ ਅਗਲੇ ਦਿਨ ਮਤਲਬ ਕਿ 16 ਅਗਸਤ (ਸ਼ਨੀਵਾਰ) ਨੂੰ ਜਨਮ ਅਸ਼ਟਮੀ ਦਾ ਤਿਉਹਾਰ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਇਨ੍ਹਾਂ ਦੋਹਾਂ ਦਿਨਾਂ ਦੌਰਾਨ ਸੂਬੇ 'ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਦੇ ਸਾਰੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਅੰਮ੍ਰਿਤਸਰ ਤੋਂ ਮਾਤਾ ਵੈਸ਼ਨੋ ਦੇਵੀ ਲਈ ਸਿੱਧੀ ਰੇਲਗੱਡੀ ਸ਼ੁਰੂ
ਇਸ ਦੇ ਨਾਲ ਹੀ 17 ਅਗਸਤ ਨੂੰ ਐਤਵਾਰ ਹੋਣ ਕਾਰਨ ਹਫ਼ਤਾਵਾਰੀ ਛੁੱਟੀ ਰਹੇਗੀ। ਇਸ ਲਈ ਹਫ਼ਤੇ ਦੇ ਵੀਕੈਂਡ 'ਤੇ ਵਿਦਿਆਰਥੀਆਂ ਅਤੇ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ ਲੱਗਣ ਵਾਲੀਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਵਾਰਦਾਤ! ਘਰ 'ਚ ਵੜ ਕੇ ਤੇਜ਼ਧਾਰ ਹਥਿਆਰਾਂ ਨਾਲ ਬਜ਼ੁਰਗ ਦਾ ਕਤਲ
NEXT STORY