ਜਲੰਧਰ/ਚੰਡੀਗੜ੍ਹ (ਧਵਨ) – ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸੂਬੇ ਵਿਚ 3 ਦਿਨਾ ਪੈਨਸ਼ਨ ਮੇਲਾ ਅੱਜ ਤੋਂ ਸ਼ੁਰੂ ਹੋ ਗਿਆ ਹੈ, ਜਿਸ ਵਿਚ 3 ਲੱਖ ਤੋਂ ਵੱਧ ਪੈਨਸ਼ਨਰ ਵੱਖ-ਵੱਖ ਜ਼ਿਲਿਆਂ ਵਿਚ ਜਾ ਕੇ ਆਪਣੀ ਰਜਿਸਟ੍ਰੇਸ਼ਨ ਪੋਰਟਲ ’ਤੇ ਕਰਵਾਉਣਗੇ, ਜਿਸ ਨਾਲ ਪੈਨਸ਼ਨ ਸਬੰਧੀ ਕੋਈ ਵੀ ਸਮੱਸਿਆ ਜੇ ਭਵਿੱਖ ’ਚ ਆਏਗੀ ਤਾਂ ਉਸ ਦਾ ਹੱਲ ਉਹ ਕਰਵਾ ਸਕਣਗੇ। ਇਸ ਮੇਲੇ ਵਿਚ ਸਾਰੇ ਮੰਤਰੀ, ਵਿਧਾਇਕ ਤੇ ਅਧਿਕਾਰੀ ਸ਼ਾਮਲ ਹੋਣਗੇ।
ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਨੇ ਪੰਜਾਬ ਪ੍ਰਤੀ ਸੇਵਾ ਨਿਭਾਈ ਸੀ। ਹੁਣ ਉਹ ਸੇਵਾਮੁਕਤ ਹੋ ਚੁੱਕੇ ਹਨ ਤਾਂ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਉਨ੍ਹਾਂ ਦੀ ਸੇਵਾ ਕਰੀਏ। ਐੱਨ. ਆਰ. ਆਈਜ਼ ਨੂੰ ਇਸ ਤੋਂ ਵੱਖ ਰੱਖਿਆ ਗਿਆ ਹੈ। ਉਨ੍ਹਾਂ ਲਈ ਸਰਕਾਰ ਵੱਲੋਂ ਵੱਖਰਾ ਪੋਰਟਲ ਜਾਂ ਸਿਸਟਮ ਬਣਾਇਆ ਜਾਵੇਗਾ। ਇਸ ਸੇਵਾ ਪੋਰਟਲ ਨਾਲ ਜੁੜ ਕੇ ਪੈਨਸ਼ਨਰਜ਼ ਨੂੰ ਰਾਹਤ ਮਿਲੇਗੀ।
ਉਨ੍ਹਾਂ ਕਿਹਾ ਕਿ ਪੈਨਸ਼ਨ ਸੇਵਾ ਪੋਰਟਲ ਮਾਨ ਸਰਕਾਰ ਵੱਲੋਂ ਚੁੱਕਿਆ ਗਿਆ ਕ੍ਰਾਂਤੀਕਾਰੀ ਕਦਮ ਹੈ। ਇਸ ਪੋਰਟਲ ਰਾਹੀਂ ਪੈਨਸ਼ਨਰ ਆਪਣੀ ਅਰਜ਼ੀ ਜਾਂ ਸ਼ਿਕਾਇਤ ਵੀ ਦਰਜ ਕਰਵਾ ਸਕਣਗੇ। ਪੈਨਸ਼ਨਰ ਹੁਣ 60 ਤੋਂ 80 ਸਾਲ ਦੇ ਹੋ ਚੁੱਕੇ ਹਨ। ਸਰਕਾਰ ਉਨ੍ਹਾਂ ਨੂੰ ਘਰ ਬੈਠੇ ਸਹੂਲਤਾਂ ਦੇਣ ਜਾ ਰਹੀ ਹੈ।
ਪੰਜਾਬ ਪੁਲਸ ਨੇ ਮਸ਼ਹੂਰ ਪੰਜਾਬੀ ਗਾਇਕ ਨੂੰ ਕੀਤਾ ਗ੍ਰਿਫ਼ਤਾਰ
NEXT STORY