ਬਟਾਲਾ (ਜ.ਬ., ਯੋਗੀ, ਅਸ਼ਵਨੀ): ਬੀਤੀ ਰਾਤ ਕਾਦੀਆਂ ਸ਼ਹਿਰ ਵਿਚ ਉਸ ਵੇਲੇ ਹੈਰਾਨੀਜਨਕ ਘਟਨਾ ਵਾਪਰ ਗਈ, ਜਦੋਂ 3 ਦਿਨ ਪਹਿਲਾਂ ਘਰ ’ਚੋਂ ਚੋਰੀ ਕੀਤੇ ਬੁਲਟ ਮੋਟਰਸਾਈਕਲ ਨੂੰ ਚੋਰਾਂ ਨੇ ਡਰਦਿਆਂ ਵਾਪਸ ਘਰ ਦੇ ਬਾਹਰ ਲਗਾ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਲਵਿੰਦਰ ਸਿੰਘ ਭਾਟੀਆ ਪੁੱਤਰ ਅਰਵਿੰਦਰ ਸਿੰਘ ਭਾਟੀਆ ਅਤੇ ਜਤਿੰਦਰਪਾਲ ਸਿੰਘ ਵਾਸੀ ਕਾਦੀਆਂ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਘਰ ਦੇ ਅੰਦਰ ਲੱਗਾ ਬੁਲਟ ਮੋਟਰਸਾਈਕਲ ਚੋਰਾਂ ਵਲੋਂ ਚੋਰੀ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼
ਉਨ੍ਹਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਅਤੇ ਪੁਲਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਚੋਰਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ। ਇਸ ਸਬੰਧੀ ਚੋਰ ਸੀ.ਸੀ.ਟੀ.ਵੀ ਕੈਮਰੇ ਵਿਚ ਵੀ ਕੈਦ ਹੋ ਗਏ ਸਨ ਪਰ ਤਿੰਨ ਦਿਨਾਂ ਬਾਅਦ ਬੀਤੀ ਰਾਤ ਬੁਲਟਮੋਟਰਸਾਈਕਲ ਚੋਰ ਘਰ ਦੇ ਬਾਹਰ ਲਗਾਉਣ ਆਏ ਤਾਂ ਚੋਰਾਂ ਨੇ ਘਰ ਦਾ ਦਰਵਾਜ਼ਾ ਖੜਕਾਉਂਦਿਆਂ ਸਾਨੂੰ ਬਾਹਰ ਬੁਲਾਇਆ ਅਤੇ ਕਿਹਾ ਕਿ ਇਹ ਤੁਹਾਡਾ ਮੋਟਰਸਾਈਕਲ ਹੈ। ਬਾਹਰ ਨਿਕਲ ਕੇ ਜਦੋਂ ਅਸੀਂ ਚੋਰਾਂ ਦਾ ਪਿੱਛਾ ਕਰਨਾ ਚਾਹਿਆ ਤਾਂ ਉਹ ਹਨ੍ਹੇਰੇ ਦਾ ਫ਼ਾਇਦਾ ਚੁੱਕਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏੇ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ
ਪਰਿਵਾਰਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਇਨ੍ਹਾਂ ਚੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ। ਜ਼ਿਕਰਯੋਗ ਹੈ ਕਿ ਅਜਿਹੀਆਂ ਮੋਟਰਸਾਇਕਲ ਚੋਰੀ ਦੀਆਂ ਘਟਨਾਵਾਂ ਵਾਪਰਦੀਆਂ ਬਹੁਤ ਦੇਖੀਆਂ ਸਨ। ਚੋਰ ਮੋਟਰਸਾਈਕਲ ਚੋਰੀ ਕਰਨ ਤੋਂ ਬਾਅਦ ਤਿੰਨ ਦਿਨ ਉਸ ਮੋਟਰਸਾਈਕਲ ਨੂੰ ਚਲਾ ਕੇ ਆਪਣਾ ਸ਼ੌਂਕ ਪੂਰਾ ਕਰਨ ਤੋਂ ਬਾਅਦ ਮੁੜ ਡਰਦਿਆਂ ਘਰ ਦੇ ਬਾਹਰ ਲਗਾ ਗਏ, ਅਜਿਹੀ ਘਟਨਾ ਮੰਨਣਯੋਗ ਤਾਂ ਨਹੀਂ। ਸੀ.ਸੀ.ਟੀ.ਵੀ ਫੁਟੇਜ ਵਿੱਚ ਸਭ ਕੁਝ ਸਾਫ਼ ਦਿਖਾਈ ਦੇ ਰਿਹਾ ਕਿ ਕਿਸ ਤਰ੍ਹਾਂ ਚੋਰ ਘਰ ਦੇ ਬਾਹਰ ਮੋਟਰਸਾਈਕਲ ਲਗਾ ਰਹੇ ਹਨ ਅਤੇ ਉਸ ਦੇ ਪਿੱਛੇ ਪਰਿਵਾਰਕ ਮੈਂਬਰ ਭੱਜਦੇ ਹੋਏ ਉਨ੍ਹਾਂ ਦਾ ਪਿੱਛਾ ਕਰ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ: ਭਿੱਖੀਵਿੰਡ ’ਚ ਸੁਨਿਆਰੇ ਨੂੰ ਅਗਵਾ ਕਰ ਬੇਰਹਿਮੀ ਨਾਲ ਕੀਤਾ ਕਤਲ, ਪਿੰਡ ਰੈਸ਼ੀਆਣਾ ਨੇੜਿਓ ਬਰਾਮਦ ਹੋਈ ਲਾਸ਼
ਸਾਊਦੀ ਅਰਬ ’ਚ ਫਸੇ ਨੌਜਵਾਨਾਂ ਦੀ ਵੀਡੀਓ ਵਾਇਰਲ, ਹੱਡਬੀਤੀ ਦੱਸ CM ਮਾਨ ਤੋਂ ਲਾਈ ਮਦਦ ਦੀ ਗੁਹਾਰ
NEXT STORY