ਜਲੰਧਰ, (ਮਹੇਸ਼)- ਦਿਹਾਤੀ ਪੁਲਸ ਥਾਣਾ ਪਤਾਰਾ ਅਧੀਨ ਆਉਂਦੇ ਪਿੰਡ ਭੋਜੋਵਾਲ 'ਚ ਮੁਜ਼ੱਫਰਪੁਰ ਰੇਲਵੇ ਫਾਟਕ ਦੇ ਨੇੜੇ ਬੁੱਧਵਾਰ ਨੂੰ ਇਕ ਟਰੇਨ ਦੀ ਲਪੇਟ 'ਚ ਆਉਣ ਕਾਰਨ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਮੌਕੇ 'ਤੇ ਪਹੁੰਚੀ ਰੇਲਵੇ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕੀਤੀ ਪਰ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਰੇਲਵੇ ਪੁਲਸ ਨੇ 174 ਦੀ ਕਾਰਵਾਈ ਕਰਦੇ ਹੋਏ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਵਿਅਕਤੀ ਰੇਲਵੇ ਲਾਈਨਾਂ ਕ੍ਰਾਸ ਕਰ ਰਿਹਾ ਸੀ ਕਿ ਅਚਾਨਕ ਡੀ. ਐੱਮ. ਯੂ. ਦੇ ਆਉਣ ਨਾਲ ਉਹ ਉਸ ਦੀ ਲਪੇਟ 'ਚ ਆ ਗਿਆ।
ਜਲੰਧਰ, (ਗੁਲਸ਼ਨ)-ਬੁੱਧਵਾਰ ਸਵੇਰੇ ਜਲੰਧਰ-ਕਪੂਰਥਲਾ ਰੇਲਵੇ ਲਾਈਨਾਂ 'ਤੇ ਇਕ ਨੌਜਵਾਨ ਦੀ ਟਰੇਨ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੌਰਵ ਕੁਮਾਰ ਪੁੱਤਰ ਨਰਿੰਦਰ ਕੁਮਾਰ ਵਾਸੀ ਗਾਂਧੀ ਕੈਂਪ ਵਜੋਂ ਹੋਈ ਹੈ।
ਪੁਲਸ ਮੁਤਾਬਿਕ ਮ੍ਰਿਤਕ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸੀ ਅਤੇ ਰੇਲਵੇ ਲਾਈਨਾਂ ਦੇ ਆਲੇ-ਦੁਆਲੇ ਘੁੰਮ ਰਿਹਾ ਸੀ। ਇਸ ਦੌਰਾਨ ਦੂਜੇ ਪਾਸੇ ਤੋਂ ਆ ਰਹੀ ਟਰੇਨ ਦਾ ਉਸ ਨੂੰ ਪਤਾ ਨਹੀਂ ਚਲਿਆ ਅਤੇ ਉਹ ਟਰੇਨ ਦੀ ਲਪੇਟ 'ਚ ਆ ਗਿਆ ਤੇ ਉਸ ਦੀ ਮੌਤ ਹੋ ਗਈ।
ਪੁਲਸ ਨੇ ਇਸ ਸਬੰਧ ਵਿਚ ਧਾਰਾ 174 ਅਧੀਨ ਕਾਰਵਾਈ ਕਰ ਕੇ ਲਾਸ਼ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਵਾਲਿਆਂ ਹਵਾਲੇ ਕਰ ਦਿੱਤੀ।
ਇਸੇ ਤਰ੍ਹਾਂ ਸਿਟੀ ਰੇਲਵੇ ਸਟੇਸ਼ਨ ਦੇ ਯਾਰਡ ਵਿਚ ਬੁੱਧਵਾਰ ਸ਼ਾਮ ਇਕ ਬਜ਼ੁਰਗ ਦੀ ਸ਼ੰਟਿਗ ਲਾਈਨਾਂ 'ਤੇ ਟਰੇਨ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ। ਜੀ. ਆਰ. ਪੀ. ਦੇ ਨਰਿੰਦਰ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 70 ਸਾਲ ਹੈ। ਫਿਲਹਾਲ ਉਸ ਦੀ ਪਛਾਣ ਨਹੀਂ ਹੋਈ। ਇਸ ਲਈ ਲਾਸ਼ ਨੂੰ 72 ਘੰਟਿਆਂ ਲਈ ਮੁਰਦਾ ਘਰ 'ਚ ਰੱਖਵਾ ਦਿੱਤਾ ਗਿਆ ਹੈ।
ਪਾਕਿਸਤਾਨ ਦੇ ਹਾਈ ਕਮਿਸ਼ਨਰ ਨੇ ਰੋਜ਼ਾ ਸ਼ਰੀਫ ਵਿਖੇ ਚੜ੍ਹਾਈ ਚਾਦਰ
NEXT STORY