ਸਿੱਧਵਾਂ ਬੇਟ— ਬੀਤੀ ਦੇਰ ਰਾਤ ਪਿੰਡ ਸ਼ੇਖਦੌਲਤ ਵਿਖੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਹੋਈ ਭਿਆਨਕ ਟੱਕਰ 'ਚ ਪਿਓ-ਧੀ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇਕ ਔਰਤ ਸਮੇਤ ਦੋ ਗੰਭੀਰ ਜ਼ਖ਼ਮੀ ਹੋ ਗਏ।
ਪੁਲਸ ਚੌਕੀ ਗਾਲਿਬ ਕਲਾਂ ਦੇ ਇੰਚਾਰਜ ਸਈਅਦ ਸਕੀਲ ਤੋਂ ਮਿਲੀ ਜਾਣਕਾਰੀ ਅਨੁਸਾਰ ਜਸਵੀਰ ਸਿੰਘ ਜੱਸਾ ਪੁੱਤਰ ਗੁਰਪਾਲ ਸਿੰਘ ਵਾਸੀ ਸ਼ੇਖਦੌਲਤ ਆਪਣੀ 4 ਸਾਲਾ ਬੱਚੀ ਅਨੁਪ੍ਰੀਤ ਕੌਰ ਤੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਗਾਲਿਬ ਕਲਾਂ ਨਾਲ ਮੋਟਰਸਾਈਕਲ 'ਤੇ ਪਿੰਡ ਸ਼ੇਰਪੁਰ ਕਲਾਂ ਤੋਂ ਆਪਣੇ ਪਿੰਡ ਸ਼ੇਖਦੌਲਤ ਆ ਰਿਹਾ ਸੀ ਜਦ ਉਹ ਆਪਣੇ ਪਿੰਡ ਨਜ਼ਦੀਕ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਜਿਸ 'ਤੇ ਜਗਦੀਸ਼ ਸਿੰਘ ਉਰਫ਼ ਦੀਸ਼ਾ ਪੁੱਤਰ ਬਲਵੰਤ ਸਿੰਘ ਤੇ ਉਸ ਦੀ ਪਤਨੀ ਗੁਰਮੀਤ ਕੌਰ ਸਵਾਰ ਸਨ, ਨਾਲ ਟੱਕਰ ਹੋ ਗਈ। ਬੱਚੀ ਅਨੁਪ੍ਰੀਤ ਕੌਰ ਤੇ ਜਗਦੀਸ਼ ਸਿੰਘ ਉਰਫ਼ ਦੀਸ਼ਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਜਸਵੀਰ ਸਿੰਘ ਜੱਸਾ ਦੇ ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ 'ਚ ਜ਼ਖਮੀ ਗੁਰਮੀਤ ਕੌਰ ਵਾਸੀ ਸਿੱਧਵਾਂ ਕਲਾਂ ਇਲਾਜ ਲਈ ਲੁਧਿਆਣਾ ਰੈਫਰ ਕੀਤਾ ਗਿਆ ਹੈ ਜਦ ਕਿ ਗੁਰਪ੍ਰੀਤ ਸਿੰਘ ਵਾਸੀ ਗਾਲਿਬ ਕਲਾਂ ਨੂੰ ਫਰੀਦਕੋਟ ਵਿਖੇ ਭਰਤੀ ਕਰਵਾਇਆ ਗਿਆ ਹੈ।
ਨਾਬਾਲਿਗਾ ਨਾਲ ਜਬਰ-ਜ਼ਨਾਹ ਕਰਨ ਦੇ 2 ਦੋਸ਼ੀਆਂ ਨੂੰ ਕੈਦ
NEXT STORY