ਮੋਗਾ (ਵਿਪਨ) : ਮੋਗਾ ਦੇ ਕਸਬਾ ਧਰਮਕੋਟ ਦੇ ਪਿੰਡ ਜਲਾਲਾਬਾਦ ਨੇੜੇ 2 ਗੱਡੀਆਂ ਦੀ ਆਪਸੀ ਟੱਕਰ ਦੌਰਾਨ ਜ਼ਬਰਦਸਤ ਹਾਦਸਾ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਇਕ ਕਾਰ 'ਚ ਸਵਾਰ 6 ਲੋਕਾਂ 'ਚੋਂ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 3 ਲੋਕ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਕਾਂਗਰਸ ਦੇ ਕਲੇਸ਼ ਦਰਮਿਆਨ ਰਾਹੁਲ ਨੇ 'ਸਿੱਧੂ' ਨੂੰ ਦਿੱਤਾ ਇਹ ਫ਼ਾਰਮੂਲਾ
ਹਾਦਸੇ ਦੀ ਸ਼ਿਕਾਰ ਦੂਜੀ ਗੱਡੀ ਛੱਪੜ 'ਚ ਜਾ ਡਿਗੀ। ਇਸ ਹਾਦਸੇ ਤੋਂ ਬਾਅਦ ਜ਼ਖਮੀ ਹੋਏ ਲੋਕਾਂ ਨੂੰ ਫਰੀਦਕੋਟ ਰੈਫ਼ਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਲਈ ਖ਼ੁਸ਼ਖ਼ਬਰੀ, ਦੁੱਧ ਦੇ ਖ਼ਰੀਦ ਭਾਅ 'ਚ 20 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ
ਦੱਸਿਆ ਜਾ ਰਿਹਾ ਹੈ ਕਿ ਆਈ-20 ਕਾਰ 'ਚ ਸਵਾਰ ਹੋ ਕੇ 6 ਲੋਕ ਮੁਕਤਸਰ ਤੋਂ ਨਕੋਦਰ ਜਾ ਰਹੇ ਸਨ ਕਿ ਦੂਜੀ ਗੱਡੀ ਨਾਲ ਟੱਕਰ ਦੌਰਾਨ ਭਿਆਨਕ ਹਾਦਸਾ ਵਾਪਰ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਅੱਗ ਵਰ੍ਹਾਉਂਦੀ ਗਰਮੀ ਦੌਰਾਨ ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ, ਮੌਸਮ ਵਿਭਾਗ ਵੱਲੋਂ ਵਿਸ਼ੇਸ਼ ਬੁਲੇਟਿਨ ਜਾਰੀ
NEXT STORY