ਬਨੂੜ (ਗੁਰਪਾਲ)- ਥਾਣਾ ਬਨੂੜ ਅਧੀਨ ਪੈਂਦੇ ਇਲਾਕੇ ’ਚ ਵਾਪਰੇ 2 ਵੱਖ-ਵੱਖ ਸੜਕ ਹਾਦਸਿਆਂ ’ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਪਹਿਲਾ ਹਾਦਸਾ ਬਨੂੜ ਤੋਂ ਰਾਜਪੁਰਾ ਨੂੰ ਜਾਂਦੇ ਕੌਮੀ ਮਾਰਗ ’ਤੇ ਸਥਿਤ ਚਿਤਕਾਰਾ ਯੂਨੀਵਰਸਿਟੀ ਨੇੜੇ ਵਾਪਰਿਆ, ਜਿਸ ’ਚ ਅਣਪਛਾਤੀ ਕਾਰ ਨੇ ਅੱਗੇ ਜਾ ਰਹੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ’ਚ ਦੋਨੋਂ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਕੱਠੇ ਹੋਏ ਲੋਕਾਂ ਨੇ ਇਲਾਜ ਲਈ ਨੇੜੇ ਦੇ ਨਿੱਜੀ ਹਸਪਤਾਲ ਵਿਖੇ ਪਹੁੰਚਾਇਆ, ਜਿਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕਾਂ ਦੀ ਪਛਾਣ ਮਨਜੀਤ ਸਿੰਘ ਪੁੱਤਰ ਧਰਮਪਾਲ ਵਾਸੀ ਪਿੰਡ ਗੋਪਾਲਪੁਰ (ਰਾਜਪੁਰਾ) ਤੇ ਜਸਵੀਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਕੁੱਥਾਖੇੜੀ (ਪਟਿਆਲਾ) ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਹੜ੍ਹ ਪ੍ਰਭਾਵਿਤ ਇਲਾਕੇ 'ਚ ਆਹਮੋ-ਸਾਹਮਣੇ ਹੋਏ ਜੈਇੰਦਰ ਕੌਰ ਤੇ ਕੈਬਨਿਟ ਮੰਤਰੀ ਜੌੜਾਮਾਜਰਾ, ਹੋਈ ਤਿੱਖੀ ਬਹਿਸ
ਏ. ਐੱਸ. ਆਈ. ਮਹਿੰਦਰ ਸਿੰਘ ਧੋਨੀ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾ ਨੂੰ ਪੋਸਟਮਾਰਟਮ ਲਈ ਹਸਪਾਾਲ ਭੇਜ ਦਿੱਤਾ ਹੈ ਤੇ ਭਲਕੇ ਪੋਸਟ ਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤੀਆਂ ਜਾਣਗੀਆਂ।
ਇਹ ਖ਼ਬਰ ਵੀ ਪੜ੍ਹੋ - ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲਿਜਾ ਰਹੀ ਪਟਿਆਲਾ ਪੁਲਸ ਦੀ ਮੋਟਰ ਬੋਟ ਨਾਲ ਵਾਪਰਿਆ ਹਾਦਸਾ
ਦੂਜਾ ਹਾਦਸਾ ਬਨੂੜ ਤੋਂ ਤੇਪਲਾ ਨੂੰ ਜਾਂਦੇ ਕੌਮੀ ਮਾਰਗ ’ਤੇ ਸਥਿਤ ਧਰਮਗੜ੍ਹ ਟੀ-ਪੁਆਇੰਟ ਨੇੜੇ ਵਾਪਰਿਆ। ਇਸ ਹਾਦਸੇ ’ਚ ਅਣਪਛਾਤੇ ਟਰੱਕ ਚਾਲਕ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ’ਚ ਮੋਟਰਸਾਈਕਲ ਬੁਰੀ ਤਰ੍ਹਾਂ ਕੁਚਲਿਆ ਗਿਆ। ਲੋਕਾਂ ਨੇ ਉਸ ਨੂੰ ਸ਼ਹਿਰ ਦੇ ਸਰਕਾਰੀ ਹਸਪਤਾਲ ’ਚ ਲੈ ਕੇ ਗਏ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਪੁੱਤਰ ਹਰਮੇਸ ਸਿੰਘ ਵਾਸੀ ਪਿੰਡ ਮਛਲੀ ਕਲਾ ਜ਼ਿਲਾ ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਡੇਰਾਬਸੀ ਦੇ ਸਰਕਾਰੀ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਾਂਚ ਅਧਿਕਾਰੀ ਮਹਿੰਦਰ ਸਿੰਘ ਧੋਨੀ ਨੇ ਦੱਸਿਆ ਕਿ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਰੰਭ ਦਿੱਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਮਾਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ, ਕਪੂਰਥਲਾ ਦੀ ਮਾਡਰਨ ਜੇਲ੍ਹ ’ਚ ਗੈਂਗਵਾਰ, ਪੜ੍ਹੋ Top 10
NEXT STORY