ਚੌਂਕ ਮਹਿਤਾ (ਕੈਪਟਨ)- ਮਹਿਤਾ ਤੋਂ ਸ੍ਰੀ ਹਰਗੀਬਿੰਦਪੁਰ ਸਾਹਿਬ ਨੂੰ ਜਾਂਦੇ ਮੁੱਖ ਮਾਰਗ 'ਤੇ ਖੱਬੇਰਾਜਪੂਤਾਂ - ਸੈਦੂਕੇ ਮੋੜ ਕੋਲ ਅੱਜ ਦੁਪਹਿਰ ਭਿਆਨਕ ਸੜਕ ਹਾਦਸਾ ਵਾਪਰਨ ਨਾਲ ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ ਹੋਈ ਹੈ। ਮ੍ਰਿਤਕ ਪਿੰਡ ਕੋਟਲਾ ਸੂਬਾ ਸਿੰਘ ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਸਨ, ਜੋ ਇਕ ਮੋਟਰਸਾਈਕਲ ਤੇ ਕਸਬਾ ਮਹਿਤਾ ਵੱਲ ਜਾ ਰਹੇ ਸਨ। ਇਸ ਮੋਟਰਸਾਈਕਲ ਨੂੰ ਅਮਰਜੋਤ ਸਿੰਘ ਉਮਰ ਕਰੀਬ 34 ਸਾਲ ਚਲਾ ਰਿਹਾ ਸੀ, ਪਿੱਛੇ ਉਸ ਦੀ ਮਾਤਾ ਬਲਬੀਰ ਕੌਰ ਉਮਰ ਕਰੀਬ 70 ਸਾਲ ਅਤੇ ਉਸ ਦਾ ਇਕ ਤਿੰਨ ਸਾਲ ਦੇ ਬੱਚਾ ਅਰਮਾਨਦੀਪ ਸਿੰਘ ਬੈਠੇ ਸਨ।
ਇਹ ਖ਼ਬਰ ਵੀ ਪੜ੍ਹੋ - ਚੋਣ ਪ੍ਰਚਾਰ ਲਈ ਪੰਜਾਬ ਆਉਣਗੇ ਮੋਦੀ, ਯੋਗੀ ਤੇ ਸ਼ਾਹ; ਇਨ੍ਹਾਂ ਸੀਟਾਂ 'ਤੇ ਰਹੇਗੀ ਵਿਸ਼ੇਸ਼ ਨਜ਼ਰ
ਰਸਤੇ ਵਿਚ ਸੜਕ ਦੇ ਕਿਨਾਰੇ ਕਿਸੇ ਜਿਮੀਂਦਾਰ ਵੱਲੋਂ ਆਪਣੇ ਕਣਕ ਦੇ ਖੇਤ ਨੂੰ ਅੱਗ ਲਗਾਈ ਹੋਣ ਕਾਰਨ ਇੱਥੇ ਭਾਰੀ ਧੂਆਂ ਛਾਇਆ ਸੀ। ਇਸ ਦੌਰਾਨ ਅਚਾਨਕ ਉਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਕਿਸੇ ਦੂਸਰੇ ਵਾਹਨ ਨਾਲ ਹੋ ਗਈ। ਇਸ ਹਾਦਸੇ ਵਿਚ ਇਸ ਇਕ ਪਿਰਵਾਰ ਦੇ ਤਿੰਨ ਜੀਆਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ ਜਿਨ੍ਹਾਂ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ ਲਈ ਪੰਜਾਬ ਭਾਜਪਾ ਨੇ ਪੁਰਾਣੇ ਕੱਦਾਵਰਾਂ ਨੂੰ ਵੱਡੀ ਜ਼ਿੰਮੇਵਾਰੀ ਦੇ ਕੇ ਮੈਦਾਨ ’ਚ ਉਤਾਰਿਆ
ਮੌਕੇ 'ਤੇ ਪੁੱਜੀ ਥਾਣਾ ਮਹਿਤਾ ਦੀ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਥੇ ਮੌਜੂਦ ਲੋਕਾਂ ਨੇ ਮੰਗ ਕੀਤੀ ਹੈ ਕੀ ਕਣਕ ਦੇ ਖੇਤ ਨੂੰ ਅੱਗ ਲਗਾਉਣ ਵਾਲੇ ਕਿਸਾਨ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਅਤੇ ਸੀ. ਸੀ. ਟੀ. ਵੀਂ. ਕੈਮਰੇ ਖ਼ੰਗਾਲ ਕੇ ਟੱਕਰ ਮਾਰਨ ਵਾਲੇ ਦੂਸਰੇ ਵਾਹਨ ਦੀ ਪਛਾਣ ਕਰ ਕੇ ਉਸ ਵਿਰੁੱਧ ਵੀ ਕਾਰਵਾਈ ਕੀਤੀ ਜਾਵੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਰਜ਼ੀ ਇੰਮੀਗ੍ਰੇਸ਼ਨ ਦਫ਼ਤਰ ਚਲਾ ਰਹੇ ਵਿਅਕਤੀ ਖ਼ਿਲਾਫ਼ ਕੇਸ ਦਰਜ
NEXT STORY