ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)- ਪੁਲਸ ਨੇ ਪਿਓ-ਧੀ ਸਮੇਤ 3 ਵਿਅਕਤੀਆਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਦਵਾਈਆਂ ਬਰਾਮਦ ਕਰ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ।
ਜਾਣਕਾਰੀ ਦਿੰਦਿਆਂ ਇੰਡਸਟਰੀਅਲ ਚੌਕੀ ਦੇ ਇੰਚਾਰਜ ਧਰਮਪਾਲ ਸਿੰਘ ਅਤੇ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਰਾਏਕੋਟ ਰੋਡ ਰੇਲਵੇ ਫਾਟਕਾਂ ਦੇ ਨੇੜੇ ਇਕ ਖਾਲੀ ਪਲਾਟ ਵਿਚ ਇਕ ਨੌਜਵਾਨ ਲੜਕੀ ਅਤੇ ਦੋ ਵਿਅਕਤੀ ਚਿੱਟੀਆਂ ਬੋਰੀਆਂ ਵਿਚ ਕੁਝ ਪਾ ਰਹੇ ਸਨ। ਸ਼ੱਕ ਦੇ ਆਧਾਰ 'ਤੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 11 ਹਜ਼ਾਰ 250 ਨਸ਼ੀਲੀਆਂ ਗੋਲੀਆਂ ਅਤੇ 350 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ ਗਈਆਂ।
ਉਕਤ ਵਿਅਕਤੀਆਂ ਦੀ ਪਛਾਣ ਜਸਵੀਰ ਸਿੰਘ ਉਰਫ ਨਛੱਤਰ ਪੁੱਤਰ ਗੁਰਬਚਨ ਸਿੰਘ ਵਾਸੀ ਬਰਨਾਲਾ, ਕਰਤਾਰ ਸਿੰਘ ਪੁੱਤਰ ਕਰਨੈਲ ਸਿੰਘ ਅਤੇ ਉਸਦੀ ਧੀ ਸ਼ੰਟੀ ਦੇ ਤੌਰ 'ਤੇ ਹੋਈ। ਉਕਤ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਨੇ ਇਨ੍ਹਾਂ ਦਾ ਦੋ ਦਿਨ ਦਾ ਪੁਲਸ ਰਿਮਾਂਡ ਦਿੱਤਾ। ਇਸ ਮੌਕੇ ਏ. ਐੱਸ. ਆਈ. ਕੁਲਵੰਤ ਸਿੰਘ ਤੇ ਕੁਲਦੀਪ ਸਿੰਘ ਆਦਿ ਵੀ ਹਾਜ਼ਰ ਸਨ।
ਗ੍ਰਾਮਿਣ ਡਾਕ ਸੇਵਕਾਂ ਨੇ ਡਾਕਘਰ ਤਪਾ ਅੱਗੇ ਕੀਤੀ ਨਾਅਰੇਬਾਜ਼ੀ
NEXT STORY