ਜਲਾਲਾਬਾਦ/ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ 'ਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਐੱਸ. ਟੀ. ਐੱਫ. ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਰ ਸਵਾਰ ਤਿੰਨ ਨੌਜਵਾਨਾਂ ਨੂੰ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 30 ਕਿੱਲੋ 672 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਅਨੁਸਾਰ ਏ. ਐੱਨ. ਟੀ. ਐੱਫ. ਫ਼ਿਰੋਜ਼ਪੁਰ ਰੇਂਜ ਦੀ ਟੀਮ ਨੂੰ ਮਿਲੇ ਖ਼ਾਸ ਇਨਪੁੱਟਸ ਅਤੇ ਤਕਨੀਕੀ ਜਾਣਕਾਰੀ ਦੇ ਆਧਾਰ 'ਤੇ ਜਲਾਲਾਬਾਦ-ਫਾਜ਼ਿਲਕਾ ਹਾਈਵੇਅ 'ਤੇ ਹਰਿਕ੍ਰਿਸ਼ਨ ਸਿਨੇਮਾ ਨੇੜੇ ਨਾਕਾਬੰਦੀ ਕੀਤੀ ਗਈ ਸੀ।
ਇਸ ਦੌਰਾਨ ਗੁਰੂਹਰਸਹਾਏ ਨੰਬਰ ਦੀ ਇੱਕ ਕਾਰ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਹੋਈ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੰਸਪ੍ਰੀਤ, ਆਕਾਸ਼ ਸਿੰਘ ਅਤੇ ਅਨਮੋਲਪ੍ਰੀਤ ਵਜੋਂ ਹੋਈ ਹੈ। ਇਨ੍ਹਾਂ ਦੀ ਉਮਰ 20 ਤੋਂ 25 ਸਾਲ ਦੇ ਕਰੀਬ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚੋਂ ਦੋ ਨੌਜਵਾਨ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਹਨ, ਜਦੋਂਕਿ ਇੱਕ ਮੁਲਜ਼ਮ ਪਿੰਡ ਗੁਲਾਮ ਪਧਰਾ ਦਾ ਨਿਵਾਸੀ ਹੈ। ਪੁਲਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇੰਨੀ ਵੱਡੀ ਮਾਤਰਾ 'ਚ ਨਸ਼ਾ ਕਿੱਥੋਂ ਲਿਆਂਦਾ ਗਿਆ ਸੀ ਅਤੇ ਅੱਗੇ ਕਿੱਥੇ ਸਪਲਾਈ ਕੀਤਾ ਜਾਣਾ ਸੀ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਪੂਰੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਪੁਲਸ ਇਹ ਵੀ ਜਾਂਚ ਰਹੀ ਹੈ ਕਿ ਕੀ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕੋਈ ਅਪਰਾਧਿਕ ਮਾਮਲੇ ਦਰਜ ਹਨ।
ਪੰਜਾਬ ਦੇ ਸਿਹਤ ਵਿਭਾਗ ਨੇ ਇਨ੍ਹਾਂ ਚਰਚਿਤ ਦਵਾਈਆਂ 'ਤੇ ਲਗਾਈ ਰੋਕ, ਸਟਾਕ ਵੀ ਕੀਤਾ ਗਿਆ ਸੀਲ
NEXT STORY