ਅੰਮ੍ਰਿਤਸਰ- ਅੰਮ੍ਰਿਤਸਰ 'ਚ ਕਮਿਸ਼ਨਰੇਟ ਪੁਲਸ ਅਤੇ ਫਾਰੇਨਰਜ਼ ਰੀਜਨਲ ਰਜਿਸਟ੍ਰੇਸ਼ਨ ਆਫਿਸ (FRRO) ਨੇ ਵਿਦੇਸ਼ੀ ਨਾਗਰਿਕਾਂ ਨੂੰ ਬਿਨਾਂ ਜ਼ਰੂਰੀ ਰਜਿਸਟ੍ਰੇਸ਼ਨ ਦੇ ਠਹਿਰਾਉਣ ਦੇ ਮਾਮਲੇ 'ਚ ਕਾਰਵਾਈ ਕੀਤੀ ਹੈ। ਵੀਜ਼ਾ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ 'ਚ ਰਹਿ ਰਹੇ 3 ਥਾਈ ਨਾਗਰਿਕਾਂ ਨੂੰ ਵਾਪਸ ਥਾਈਲੈਂਡ ਡਿਪੋਰਟ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਵਿਦੇਸ਼ੀ ਨਾਗਰਿਕਾਂ ਨੂੰ ਰਿਹਾਇਸ਼ ਮੁਹੱਈਆ ਕਰਵਾਉਣ ਵਾਲੇ ਵਿਅਕਤੀ ਖਿਲਾਫ਼ ਇਮੀਗ੍ਰੇਸ਼ਨ ਐਂਡ ਫੋਰਨਰਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਕਮਿਸ਼ਨਰ ਦੇ ਸਖ਼ਤ ਹੁਕਮ, ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ
ਜਾਣਕਾਰੀ ਮੁਤਾਬਕ ਪੁਲਸ ਅਤੇ ਫਾਰੇਨਰਜ਼ ਰੀਜਨਲ ਰਜਿਸਟ੍ਰੇਸ਼ਨ ਆਫਿਸ ਦੀ ਸਾਂਝੀ ਟੀਮ ਨੇ ਅੰਮ੍ਰਿਤਸਰ ਦੇ ਪ੍ਰਤਾਪ ਨਗਰ, ਜੀ.ਟੀ. ਰੋਡ ਸਥਿਤ ਇੱਕ ਰਿਹਾਇਸ਼ੀ ਇਮਾਰਤ ਦੀ ਚੈਕਿੰਗ ਕੀਤੀ, ਜਿੱਥੇ 5 ਵਿਦੇਸ਼ੀ ਨਾਗਰਿਕ ਰਹਿ ਰਹੇ ਸਨ। ਜਦੋਂ ਟੀਮ ਨੇ ਉਨ੍ਹਾਂ ਦੇ ਯਾਤਰਾ ਦਸਤਾਵੇਜ਼ਾਂ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇਨ੍ਹਾਂ 'ਚੋਂ 3 ਥਾਈ ਨਾਗਰਿਕਾਂ ਦਾ ਵੀਜ਼ਾ ਖ਼ਤਮ ਹੋ ਚੁੱਕਾ ਸੀ, ਫਿਰ ਵੀ ਉਹ ਭਾਰਤ 'ਚ ਰਹਿ ਰਹੇ ਸਨ। ਲੋੜੀਂਦੀ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਤਿੰਨਾਂ ਨੂੰ ਵਾਪਸ ਥਾਈਲੈਂਡ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ-ਅੰਮ੍ਰਿਤਸਰ ਪੁਲਸ ਨੇ ਸੁਲਝਾਈਆਂ 3 ਗੋਲੀਬਾਰੀ ਦੀਆਂ ਵਾਰਦਾਤਾਂ, ਵੱਡੇ ਹਥਿਆਰਾਂ ਨਾਲ 16 ਮੁਲਜ਼ਮ ਗ੍ਰਿਫਤਾਰ
ਜਾਂਚ ਦੌਰਾਨ ਸਾਹਮਣੇ ਆਇਆ ਕਿ ਜਿਸ ਇਮਾਰਤ 'ਚ ਵਿਦੇਸ਼ੀ ਨਾਗਰਿਕਾਂ ਨੂੰ ਠਹਿਰਾਇਆ ਗਿਆ ਸੀ, ਉਹ ਵਿਦੇਸ਼ੀ ਮਹਿਮਾਨਾਂ ਦੀ ਜਾਣਕਾਰੀ ਦਰਜ ਕਰਨ ਲਈ ਜ਼ਰੂਰੀ 'ਫਾਰਮ-3' ਪੋਰਟਲ 'ਤੇ ਰਜਿਸਟਰਡ ਨਹੀਂ ਸੀ। ਇਸ ਤੋਂ ਇਲਾਵਾ ਉਨ੍ਹਾਂ ਦੇ ਠਹਿਰਨ ਦੀ ਸੂਚਨਾ ਸਬੰਧਤ ਅਧਿਕਾਰੀਆਂ ਨੂੰ ਵੀ ਨਹੀਂ ਦਿੱਤੀ ਗਈ ਸੀ। ਇਸ 'ਤੇ ਕਾਰਵਾਈ ਕਰਦਿਆਂ ਪੁਲਸ ਨੇ ਥਾਣਾ ਬੀ-ਡਿਵੀਜ਼ਨ 'ਚ ਇਮੀਗ੍ਰੇਸ਼ਨ ਐਂਡ ਫੋਰਨਰਜ਼ ਐਕਟ 2025 ਦੀ ਧਾਰਾ 23 ਤਹਿਤ ਮੁਕੱਦਮਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਕਾਂਸਟੇਬਲ ਕਰਮਬੀਰ ਦਾ ਸਾਥੀ ਹਰਜੀਤ ਗ੍ਰਿਫ਼ਤਾਰ, NCB ਨੇ ਕੀਤੀ ਵੱਡੀ ਕਾਰਵਾਈ
ਕਮਿਸ਼ਨਰੇਟ ਪੁਲਸ ਅਤੇ ਫਾਰੇਨਰਜ਼ ਰੀਜਨਲ ਰਜਿਸਟ੍ਰੇਸ਼ਨ ਆਫਿਸ ਨੇ ਹੋਟਲਾਂ, ਗੈਸਟ ਹਾਊਸਾਂ, ਪੀ.ਜੀ., ਹੋਮਸਟੇਅ ਅਤੇ ਨਿੱਜੀ ਜਾਇਦਾਦਾਂ ਦੇ ਮਾਲਕਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਦੇਸ਼ੀ ਨਾਗਰਿਕਾਂ ਨੂੰ ਠਹਿਰਾਉਣ ਤੋਂ ਪਹਿਲਾਂ ਜ਼ਰੂਰੀ ਰਜਿਸਟ੍ਰੇਸ਼ਨ ਅਤੇ 'ਫਾਰਮ-3' ਪੋਰਟਲ 'ਤੇ ਉਨ੍ਹਾਂ ਦੀ ਜਾਣਕਾਰੀ ਦਰਜ ਕਰਵਾਉਣਾ ਯਕੀਨੀ ਬਣਾਉਣ। ਪੁਲਸ ਨੇ ਚੇਤਾਵਨੀ ਦਿੱਤੀ ਹੈ ਕਿ ਇਨ੍ਹਾਂ ਨਿਯਮਾਂ ਦੀ ਉਲੰਘਣਾ ਰਾਸ਼ਟਰੀ ਸੁਰੱਖਿਆ ਅਤੇ ਇਮੀਗ੍ਰੇਸ਼ਨ ਵਿਵਸਥਾ ਲਈ ਖ਼ਤਰਾ ਬਣ ਸਕਦੀ ਹੈ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ-ਲੁਟੇਰਿਆਂ ਦੀ ਵੱਡੀ ਵਾਰਦਾਤ, ਹਥਿਆਰ ਦੀ ਨੋਕ ’ਤੇ ਲੱਖਾਂ ਰੁਪਏ ਦੇ ਪਟਾਕਿਆਂ ਨਾਲ ਭਰੀ ਪਿਕਅੱਪ ਗੱਡੀ ਖੋਹੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪਰਵਿੰਦਰ ਝੋਟੇ ਦਾ ਪਿਤਾ ਨੇ ਕਰ'ਤਾ ਵੱਡਾ ਐਲਾਨ- 'ਸਾਡਾ ਸਟੈਂਡ ਪੱਕਾ, ਨਹੀਂ ਹਟਾਂਗੇ ਪਿੱਛੇ'
NEXT STORY