ਲੁਧਿਆਣਾ, (ਰਿਸ਼ੀ)- ਥਾਣਾ ਡਵੀਜ਼ਨ ਨੰ. 8 ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਧੋਖਾਦੇਹੀ ਕਰਨ ਦੇ ਦੋਸ਼ ਵਿਚ ਅਭੀਜੀਤ ਨਿਵਾਸੀ ਗੋਅਾ ਦੀ ਸ਼ਿਕਾਇਤ ’ਤੇ ਸਾਹਿਲ ਭਾਵਰੀ ਨਿਵਾਸੀ ਗੁਰੂ ਅਰਜਨ ਦੇਵ ਨਗਰ ਖਿਲਾਫ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਐੱਸ. ਆਈ. ਮੋਹਨ ਲਾਲ ਅਨੁਸਾਰ ਪੁਲਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ ਵਿਚ ਪੀਡ਼ਤ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਵਿਦੇਸ਼ ਭੇਜਣ ਦੇ ਨਾਂ ’ਤੇ 1.62 ਲੱਖ ਰੁਪਏ ਲਏ ਸਨ ਲੇਕਿਨ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਪੈਸੇ ਵਾਪਸ ਕੀਤੇ।
ਦੂਸਰੇ ਮਾਮਲੇ ਵਿਚ ਥਾਣਾ ਡਵੀਜ਼ਨ ਨੰ. 8 ਦੀ ਪੁਲਸ ਨੇ ਜਲੰਧਰ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਗੁਰਪ੍ਰੀਤ ਸਿੰਘ ਨਿਵਾਸੀ ਮਨਜੀਤ ਨਗਰ ਟਿੱਬਾ ਰੋਡ ਅਤੇ ਨਿਤਿਸ਼ ਖਿਲਾਫ ਵਿਦੇਸ਼ ਭੇਜਣ ਦੇ ਨਾਂ ’ਤੇ ਧੋਖਾਦੇਹੀ ਦਾ ਦੋਸ਼ ਵਿਚ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਐੱਸ. ਆਈ. ਮੋਹਨ ਲਾਲ ਅਨੁਸਾਰ ਸ਼ਿਕਾਇਤਕਰਤਾ ਨੇ ਦਸਿਆ ਕਿ ਉਸ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ 1.70 ਲੱਖ ਰੁਪਏ ਲਏ ਸਨ ਲੇਕਿਨ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ।
ਤੀਸਰੇ ਮਾਮਲੇ ਵਿਚ ਇਸੇ ਥਾਣਾ ਦੀ ਪੁਲਸ ਨੇ ਫਿਲੌਰ ਦੇ ਰਹਿਣ ਵਾਲੇ ਪਰਮਜੀਤ ਕੁਮਾਰ ਦੀ ਸ਼ਿਕਾਇਤ ’ਤੇ ਨਿਤਿਸ਼ ਕੁਮਾਰ ਖਿਲਾਫ ਕੇਸ ਦਰਜ ਕੀਤਾ ਹੈ। ਉਸ ਨੇ ਦੱਸਿਆ ਕਿ ਨਿਤਿਸ਼ ਨੇ ਵਿਦੇਸ਼ ਭੇਜਣ ਦੇ ਨਾਂ ’ਤੇ 1,29,500 ਰੁਪਏ ਦੀ ਠੱਗੀ ਕੀਤੀ ਹੈ।
ਲੋਕਾਂ ਨੂੰ ਬੀਮਾਰੀਆਂ ਵੰਡ ਰਹੇ ਨੇ ਗਲੇ-ਸਡ਼ੇ ਫਲ, ਸਬਜ਼ੀਆਂ ਤੇ ਟਿੱਕੀਆਂ-ਸਮੋਸੇ
NEXT STORY