ਅੰਮ੍ਰਿਤਸਰ, (ਜ. ਬ.)- ਕੰਬੋਅ ਥਾਣੇ ਦੀ ਪੁਲਸ ਨੇ ਕਾਰ 'ਚ ਆ ਰਹੇ 3 ਹੈਰੋਇਨ ਸਮੱਗਲਰਾਂ ਨੂੰ ਕਾਬੂ ਕੀਤਾ ਹੈ, ਜਦਕਿ 2 ਹੋਰ ਮੁਲਜ਼ਮ ਮੌਕੇ ਤੋਂ ਦੌੜਨ 'ਚ ਕਾਮਯਾਬ ਹੋ ਗਏ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਬਲਕਾਰ ਸਿੰਘ ਪੁੱਤਰ ਜੋਗਿੰਦਰ ਸਿੰਘ, ਮਲਕੀਤ ਸਿੰਘ ਪੁੱਤਰ ਮਹਿੰਦਰ ਸਿੰਘ ਤੇ ਮਲਕੀਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਦਾਉਕੇ ਦੇ ਕਬਜ਼ੇ 'ਚੋਂ ਇਕ ਇੰਡੀਕਾ ਕਾਰ ਨੰ. ਪੀ ਬੀ 02 ਬੀ ਸੀ 8882 ਅਤੇ ਉਸ ਵਿਚ ਪਈ 520 ਗ੍ਰਾਮ ਹੈਰੋਇਨ ਬਰਾਮਦ ਕਰਦਿਆਂ ਮੌਕੇ ਤੋਂ ਦੌੜੇ ਬਲਬੀਰ ਸਿੰਘ ਪੁੱਤਰ ਸਰਦੂਲ ਸਿੰਘ ਤੇ ਦਿਲਬਾਗ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਦਾਉਕੇ ਖਿਲਾਫ ਕਾਰਵਾਈ ਕਰਦਿਆਂ ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਘਰ 'ਚ ਦਾਖਲ ਹੋ ਕੇ ਨਕਦੀ ਤੇ ਗਹਿਣੇ ਚੋਰੀ - ਸੁਲਤਾਨਵਿੰਡ ਇਲਾਕੇ ਦੇ ਇਕ ਘਰ 'ਚ ਦਾਖਲ ਹੋਏ ਅਣਪਛਾਤੇ ਚੋਰਾਂ ਨੇ ਹਜ਼ਾਰਾਂ ਦੀ ਨਕਦੀ ਤੇ ਗਹਿਣੇ ਚੋਰੀ ਕਰ ਲਏ। ਘਰ ਦੇ ਮਾਲਕ ਪਰਮਜੀਤ ਸਿੰਘ ਦੀ ਸ਼ਿਕਾਇਤ 'ਤੇ ਉਸ ਦੇ ਘਰੋਂ 90 ਹਜ਼ਾਰ ਦੀ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰ ਕੇ ਦੌੜੇ ਅਣਪਛਾਤੇ ਚੋਰਾਂ ਖਿਲਾਫ ਥਾਣਾ ਸੁਲਤਾਨਵਿੰਡ ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।
ਇਕ ਹੋਰ ਮਾਮਲੇ 'ਚ ਕਰਮਜੀਤ ਕੌਰ ਦੀ ਸ਼ਿਕਾਇਤ 'ਤੇ ਅਣਪਛਾਤੇ ਚੋਰਾਂ ਨੇ ਉਸ ਦੇ ਘਰ ਦਾਖਲ ਹੋਣ ਮਗਰੋਂ 35 ਹਜ਼ਾਰ ਦੀ ਨਕਦੀ ਅਤੇ 5 ਮੋਬਾਇਲ ਫੋਨ ਚੋਰੀ ਕਰ ਕੇ ਲਿਜਾਣ ਸਬੰਧੀ ਥਾਣਾ ਰਾਮਬਾਗ ਦੀ ਪੁਲਸ ਨੇ ਮਾਮਲਾ ਦਰਜ ਕਰ ਕੇ ਛਾਣਬੀਣ ਸ਼ੁਰੂ ਕਰ ਦਿੱਤੀ ਹੈ।
ਦੁਕਾਨ 'ਚੋਂ ਨਕਦੀ ਚੋਰੀ ਕਰਨ ਵਾਲੇ 2 ਕਾਬੂ - ਜੰਡਿਆਲਾ ਸਥਿਤ ਇਕ ਦੁਕਾਨ 'ਚੋਂ ਢਾਈ ਲੱਖ ਰੁਪਏ ਦੀ ਨਕਦੀ ਚੋਰੀ ਕਰ ਕੇ ਦੌੜੇ ਦੁਕਾਨ ਦੇ 2 ਨੌਕਰਾਂ ਨੂੰ ਪੁਲਸ ਨੇ ਕਾਬੂ ਕੀਤਾ ਹੈ। ਦੁਕਾਨ ਮਾਲਕ ਰਮਨ ਕੁਮਾਰ ਦੀ ਸ਼ਿਕਾਇਤ 'ਤੇ ਉਸ ਦੀ ਦੁਕਾਨ 'ਚੋਂ ਢਾਈ ਲੱਖ ਰੁਪਏ ਦੀ ਨਕਦੀ ਚੋਰੀ ਕਰ ਕੇ ਦੌੜੇ ਮੁਲਜ਼ਮ ਕੁਲਦੀਪ ਸਿੰਘ ਪੁੱਤਰ ਹਰਭਜਨ ਸਿੰਘ ਤੇ ਬਲਰਾਮ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਜੰਡਿਆਲਾ ਗੁਰੂ ਨੂੰ ਗ੍ਰਿਫਤਾਰ ਕਰ ਕੇ ਥਾਣਾ ਜੰਡਿਆਲਾ ਦੀ ਪੁਲਸ ਨੇ ਚੋਰੀ ਕੀਤੀ ਰਕਮ 'ਚੋਂ 30 ਹਜ਼ਾਰ ਰੁਪਏ ਬਰਾਮਦ ਕਰ ਲਏ।
ਨੀਲੇ ਕਾਰਡਧਾਰਕਾਂ ਨਾਲ ਧੱਕਾ
NEXT STORY