ਫ਼ਿਰੋਜ਼ਪੁਰ (ਕੁਮਾਰ)- ਫਿਰੋਜ਼ਪੁਰ ਦੇ ਥਾਣਾ ਮਮਦੋਟ ਅਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ 3 ਚੋਰੀ ਦੇ ਮੋਟਰਸਾਈਕਲਾਂ ਸਮੇਤ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੇ ਖਿਲਾਫ ਮੁਕੱਦਮੇ ਦਰਜ ਕੀਤੇ ਗਏ ਹਨ। ਥਾਣਾ ਮਮਦੋਟ ਦੇ ਏ. ਐੱਸ. ਆਈ. ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਬਸਤੀ ਨੱਥੇ ਸ਼ਾਹ ਵਿਚ ਪੁਲਸ ਨੇ ਰਿੰਕੂ ਅਤੇ ਅਜੇ ਨੂੰ 2 ਚੋਰੀ ਦੇ ਬਿਨਾਂ ਨੰਬਰੀ ਮੋਟਰਸਾਈਕਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਫਿਰੋਜ਼ਪੁਰ ਦੇ ਹੌਲਦਾਰ ਗੁਰਮੇਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ 'ਚ ਪੁਲਸ ਨੇ ਗੁਰਪ੍ਰੀਤ ਸਿਘ ਉਰਫ ਗੋਪੀ ਨੂੰ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ।
ਚੂਰਾ ਪੋਸਤ ਸਣੇ ਸਮੱਗਲਰ ਗ੍ਰਿਫਤਾਰ
NEXT STORY