ਬਠਿੰਡਾ (ਮਨੀਸ਼) : ਇੱਥੇ ਤਲਵੰਡੀ ਸਾਬੋ ਵਿਖੇ ਗੈਸ ਲੀਕ ਹੋਣ ਕਾਰਨ 3 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਰਾਮਾ ਮੰਡੀ ਰਿਫਾਈਨਰੀ 'ਚ ਮੰਗਲਵਾਰ ਨੂੰ ਅਚਾਨਕ ਅਮੋਨੀਆ ਗੈਸ ਲੀਕ ਹੋ ਗਈ, ਜਿਸ ਤੋਂ ਬਾਅਦ ਮੌਕੇ 'ਤੇ ਭਾਜੜਾਂ ਪੈ ਗਈਆਂ।
ਇਹ ਵੀ ਪੜ੍ਹੋ : ਪੰਜਾਬ 'ਚ ਚੜ੍ਹਦੀ ਸਵੇਰ ਵਾਪਰਿਆ ਭਿਆਨਕ ਹਾਦਸਾ, ਰੇਹੜੀ ਵਾਲੇ ਨੂੰ ਘੜੀਸਦੀ ਲੈ ਗਈ ਕਾਰ

ਦਰਅਸਲ ਰਿਫਾਈਨਰੀ 'ਚ ਠੇਕੇਦਾਰ ਕੰਪਨੀ ਦੇ 4 ਮੁਲਾਜ਼ਮਾਂ ਵਲੋਂ ਸਫ਼ਾਈ ਚੱਲ ਰਹੀ ਸੀ। ਇਸ ਦੌਰਾਨ 4 ਮੁਲਾਜ਼ਮਾਂ ਨੂੰ ਸਾਹ ਲੈਣ 'ਚ ਦਿੱਕਤ ਮਹਿਸੂਸ ਹੋਣ ਲੱਗੀ। ਇਸ ਦੀ ਸੂਚਨਾ ਮਿਲਣ 'ਤੇ ਸਿਹਤ ਅਤੇ ਸੁਰੱਖਿਆ ਟੀਮ ਵਲੋਂ ਮੌਕੇ 'ਤੇ ਪਹੁੰਚ ਕੇ ਉਕਤ ਮੁਲਾਜ਼ਮਾਂ ਨੂੰ ਬਠਿੰਡਾ ਏਮਜ਼ 'ਚ ਲਿਆਂਦਾ ਗਿਆ। ਇੱਥੇ ਕਾਫੀ ਕੋਸ਼ਿਸ਼ਾਂ ਤੋਂ ਬਾਅਦ ਵੀ 3 ਮੁਲਾਜ਼ਮਾਂ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਮੁਲਾਜ਼ਮ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਅੱਜ ਮਿਲਣ ਜਾ ਰਹੀ ਵੱਡੀ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਚੁੱਕਿਆ ਅਹਿਮ ਕਦਮ

ਮ੍ਰਿਤਕਾਂ ਦੀ ਪਛਾਣ ਸੁਖਪਾਲ ਸਿੰਘ, ਰਾਜਵਿੰਦਰ ਸਿੰਘ ਅਤੇ ਅਸਤਰ ਅਲੀ ਵਜੋਂ ਹੋਈ ਹੈ, ਜਦੋਂ ਕਿ ਚੌਥੇ ਮੁਲਾਜ਼ਮ ਕ੍ਰਿਸ਼ਨ ਕੁਮਾਰ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਫਿਲਹਾਲ ਗੈਸ ਦੀ ਲੀਕੇਜ ਨੂੰ ਰੋਕਣ ਲਈ ਰੈਸਕਿਊ ਆਪਰੇਸ਼ਨ ਚਲਾਇਆ ਜਾ ਰਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਲਈ ਨਵੇਂ ਹੁਕਮ ਜਾਰੀ
NEXT STORY