ਜਲੰਧਰ, (ਪ੍ਰੀਤ)— ਗਦਈਪੁਰ ਇਲਾਕੇ ਵਿਚ ਚੋਰ ਮੋਬਾਇਲ ਸ਼ਾਪ ਦੇ ਤਾਲੇ ਤੋੜ 3 ਲੱਖ ਦੇ ਮੋਬਾਇਲ ਤੇ ਅਸੈੱਸਰੀ ਦਾ ਸਾਮਾਨ ਚੋਰੀ ਕਰ ਕੇ ਲੈ ਗਏ। ਅਗਮ ਟੈਲੀਕਾਮ ਦੇ ਮਾਲਕ ਗੁਰਵਿੰਦਰ ਸਿੰਘ ਵਾਸੀ ਬਾਬਾ ਮੋਹਨ ਦਾਸ ਨਗਰ ਨੇ ਦੱਸਿਆ ਕਿ ਬੀਤੀ ਸ਼ਾਮ ਕਰੀਬ 7 ਵਜੇ ਉਹ ਦੁਕਾਨ ਬੰਦ ਕਰਕੇ ਘਰ ਪਰਤੇ। ਅੱਜ ਸਵੇਰੇ ਗੁਆਂਢੀਆਂ ਨੇ ਦੁਕਾਨ ਦੇ ਤਾਲੇ ਟੁੱਟੇ ਹੋਣ ਦੀ ਸੂਚਨਾ ਦਿੱਤੀ। ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਦੁਕਾਨ 'ਤੇ ਪਹੁੰਚੇ ਤਾਂ ਸ਼ਟਰ ਦੇ ਤਾਲੇ ਟੁੱਟੇ ਹੋਏ ਸਨ ਤੇ ਸਾਰਾ ਸਾਮਾਨ ਖਿਲਰਿਆ ਹੋਇਆ ਸੀ। ਗੁਰਵਿੰਦਰ ਮੁਤਾਬਕ ਚੋਰ ਦੁਕਾਨ ਵਿਚੋਂ ਕਰੀਬ 3 ਲੱਖ ਦੇ ਮੋਬਾਇਲ, ਮੋਬਾਇਲ ਅਸੈੱਸਰੀ ਦਾ ਸਾਮਾਨ ਚੋਰੀ ਕਰਕੇ ਲੈ ਗਏ। ਥਾਣਾ ਮਕਸੂਦਾਂ ਦੀ ਪੁਲਸ ਨੇ ਸਵੇਰੇ ਮੌਕੇ 'ਤੇ ਪਹੁੰਚੇ ਕੇ ਫਿੰਗਰ ਪ੍ਰਿੰਟ ਐਕਸਪਰਟ ਕੋਲੋਂ ਮੌਕੇ 'ਤੇ ਚੋਰਾਂ ਦੇ ਫਿੰਗਰ ਪ੍ਰਿੰਟ ਵੀ ਲਏ ਹਨ। ਪੁਲਸ ਮਾਰਕੀਟ ਵਿਚ ਆਲੇ-ਦੁਆਲੇ ਦੀਆਂ ਦੁਕਾਨਾਂ ਦੇ ਬਾਹਰ ਲੱਗੇ ਸੀ. ਸੀ. ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਚੈੱਕ ਕਰਵਾ ਰਹੀ ਹੈ।
ਡਿਵਾਈਡਰ ਨਾਲ ਟਕਰਾਉਣ ਕਾਰਨ ਐਕਟਿਵਾ ਸਵਾਰ ਦੀ ਮੌਤ
NEXT STORY