ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਪੰਜਾਬ ਦੇ ਸਿਰ ਚੜ੍ਹੇ 3 ਲੱਖ ਕਰੋੜ ਰੁਪਏ ਦੇ ਕਰਜ਼ੇ ਦੀ ਜਾਂਚ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਊਰਜਾ ਮੰਤਰੀ ਹਰਭਜਨ ਸਿੰਘ ਨੇ ਵੀ ਕਰਜ਼ੇ ਦੀ ਜਾਂਚ ਕਰਵਾਉਣ ਦੀ ਗੱਲ ਦੁਹਰਾਈ ਹੈ। ਸੋਮਵਾਰ ਨੂੰ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਇਹ ਵਾਕਈ ਚਿੰਤਾ ਦਾ ਵਿਸ਼ਾ ਹੈ ਕਿ ਇੰਨੇ ਜ਼ਿਆਦਾ ਕਰਜ਼ੇ ਹੇਠ ਪੰਜਾਬ ਦੱਬਿਆ ਹੋਇਆ ਹੈ। ਸੂਬਾ ਉਦੋਂ ਮਜ਼ਬੂਤ ਹੋਵੇਗਾ, ਜਦੋਂ ਸੂਬੇ ਦਾ ਖਜ਼ਾਨਾ ਭਰਿਆ ਹੋਵੇਗਾ। ਜਦੋਂ ਰਾਜ ਕਰਜ਼ੇ ਵਿਚ ਡੁੱਬਿਆ ਹੈ ਤਾਂ ਉਹ ਸੂਬਾ ਨਹੀਂ ਰਹਿ ਜਾਂਦਾ। ਇਸ ਲਈ ਇਸ ਗੱਲ ਦੀ ਬਹੁਤ ਜ਼ਰੂਰਤ ਹੈ ਕਿ ਪੂਰੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਹੋਵੇ। ਰਾਜ ਸਰਕਾਰ ਦੇਖੇਗੀ ਕਿ ਇਹ ਕਰਜ਼ਾ ਕਿੱਥੇ ਇਸਤੇਮਾਲ ਕੀਤਾ ਗਿਆ। ਇਸ ਮਾਮਲੇ 'ਚ ਕਾਨੂੰਨ ਮੁਤਾਬਕ ਕਾਰਵਾਈ ਵੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਅਕਾਲੀ ਦਲ ਨੇ 'ਆਪ' ਸਰਕਾਰ ਵੱਲੋਂ 3 ਲੱਖ ਕਰੋੜ ਦੇ ਕਰਜ਼ੇ ਦੀ ਜਾਂਚ ਦਾ ਕੀਤਾ ਸਵਾਗਤ, ਕਹੀ ਇਹ ਗੱਲ
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ 16 ਅਪ੍ਰੈਲ ਨੂੰ 3 ਲੱਖ ਕਰੋੜ ਰੁਪਏ ਕਰਜ਼ੇ ਦੀ ਜਾਂਚ ਕਰਵਾਉਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਪੰਜਾਬ ਦੇ ਸਿਰ 3 ਲੱਖ ਕਰੋੜ ਦਾ ਕਰਜ਼ਾ ਚੜ੍ਹਿਆ ਹੋਇਆ ਹੈ ਪਰ ਅਹਿਮ ਸਵਾਲ ਇਹ ਹੈ ਕਿ ਇਸ ਕਰਜ਼ੇ ਦਾ ਇਸਤੇਮਾਲ ਕਿੱਥੇ ਹੋਇਆ। ਭਗਵੰਤ ਮਾਨ ਨੇ ਕਿਹਾ ਕਿ ਮੈਨੂੰ ਪਤਾ ਹੈ ਕਿ ਕਰਜ਼ਾ ਕਿੱਥੇ ਗਿਆ। ਬਿਨਾਂ ਕਿਸੇ ਦਾ ਨਾਂ ਲਏ ਉਨ੍ਹਾਂ ਕਿਹਾ ਸੀ ਕਿ ਇਸ ਵਿੱਚੋਂ ਕੁੱਝ ਹਿੱਸਾ ਤਾਂ ਪਹਾੜੀਆਂ ਦੀਆਂ ਜੜ੍ਹਾਂ ਵਿਚ ਪਿਆ ਹੈ। ਇਸ ਸਭ ਦੀ ਰਿਕਵਰੀ ਕਰਨੀ ਹੈ ਕਿਉਂਕਿ ਇਹ ਜਨਤਾ ਦਾ ਪੈਸਾ ਹੈ। ਇਸ ਲਈ ਜੋ ਹੋ ਗਿਆ, ਸੋ ਹੋ ਗਿਆ, ਕਹਿ ਕੇ ਇੰਝ ਹੀ ਇਹ ਪੈਸਾ ਛੱਡਿਆ ਨਹੀਂ ਜਾ ਸਕਦਾ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਵੱਲੋਂ ਰਾਜੋਆਣਾ ਦੀ ਰਿਹਾਈ ਦੀ ਮੰਗ 'ਤੇ ਭੜਕੇ ਰਵਨੀਤ ਬਿੱਟੂ, ਦਿੱਤਾ ਵੱਡਾ ਬਿਆਨ
600 ਯੂਨਿਟ ਤੋਂ ਜ਼ਿਆਦਾ ਇਸਤੇਮਾਲ ਕਰਨ ਵਾਲੇ ਲਗਜ਼ਰੀ ਕਲਾਸ ਵਾਲੇ
ਉਧਰ, ਊਰਜਾ ਮੰਤਰੀ ਨੇ ਪੰਜਾਬ 'ਚ 600 ਯੂਨਿਟ ਮੁਫ਼ਤ ਬਿਜਲੀ ਦੇ ਮਾਮਲੇ ਵਿਚ ਰਾਖਵੇਂ ਵਰਗ ਅਤੇ ਆਮ ਵਰਗ ਨੂੰ ਲੈ ਕੇ ਗਰਮਾਏ ਮਾਮਲੇ ’ਤੇ ਵੀ ਖੁੱਲ੍ਹ ਕੇ ਗੱਲ ਰੱਖੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਮ ਵਰਗ ਨੂੰ 2 ਮਹੀਨਿਆਂ 'ਚ 600 ਯੂਨਿਟ ਬਿਜਲੀ ਮੁਫ਼ਤ ਦਿੱਤੀ ਹੈ। ਇਹ ਰੋਜ਼ਾਨਾ ਜ਼ਰੂਰਤ ਦੇ ਹਿਸਾਬ ਨਾਲ ਕਾਫ਼ੀ ਹੈ। ਨਾਲ ਹੀ ਇਹ ਫੈਸਲਾ ਸੀਮਤ ਬਿਜਲੀ ਦੇ ਇਸਤੇਮਾਲ ਨੂੰ ਵੀ ਉਤਸ਼ਾਹਿਤ ਕਰਦਾ ਹੈ। ਜੇਕਰ 600 ਯੂਨਿਟ ਤੋਂ ਜ਼ਿਆਦਾ ਇਸਤੇਮਾਲ ਹੁੰਦਾ ਹੈ ਤਾਂ ਉਹ ਲਗਜ਼ਰੀ ਕਲਾਸ ਵਾਲਾ ਹੈ, ਇਸ ਲਈ ਉਸ ਤੋਂ ਬਿਜਲੀ ਦੇ ਬਿੱਲ ਦਾ ਭੁਗਤਾਨ ਕਰਨਾ ਹੋਵੇਗਾ। ਮੰਤਰੀ ਨੇ ਕਿਹਾ ਕਿ ਇਕ ਅੰਕੜੇ ਮੁਤਾਬਕ ਪੰਜਾਬ ਵਿਚ ਆਮ ਵਰਗ ਦੇ ਕਰੀਬ 69 ਲੱਖ ਪਰਿਵਾਰ ਅਜਿਹੇ ਹਨ, ਜਿਨ੍ਹਾਂ ਦੇ ਘਰ 300 ਯੂਨਿਟ ਤੋਂ ਘੱਟ ਬਿਜਲੀ ਦੀ ਖਪਤ ਹੁੰਦੀ ਹੈ। ਅਜਿਹੇ 'ਚ ਮੁਫ਼ਤ ਬਿਜਲੀ ਨਾਲ ਇਨ੍ਹਾਂ ਸਾਰੇ ਪਰਿਵਾਰਾਂ ਨੂੰ ਆਰਥਿਕ ਲਾਭ ਮਿਲੇਗਾ। ਇਹ ਪਹਿਲਾ ਮੌਕਾ ਹੈ ਜਦੋਂ ਪੰਜਾਬ ਵਿਚ ਕਿਸੇ ਸਰਕਾਰ ਨੇ ਆਮ ਵਰਗ ਨੂੰ ਮੁਫ਼ਤ ਬਿਜਲੀ ਦੀ ਸੌਗਾਤ ਦਿੱਤੀ ਹੈ। ਜੇਕਰ ਵਿਰੋਧ ਦੀ ਕੋਈ ਗੱਲ ਹੈ ਤਾਂ ਉਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਖ਼ਿਲਾਫ਼ ਵਿਰੋਧ ਜਤਾਉਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੇ ਤਾਂ ਕਦੇ ਆਮ ਵਰਗ ਦੀ ਸੁੱਧ ਤੱਕ ਨਹੀਂ ਲਈ।
ਇਹ ਵੀ ਪੜ੍ਹੋ : ਲਾਲ ਕਿਲਾ ਸਮਾਗਮ ਨੂੰ ਲੈ ਕੇ ਦਿੱਲੀ ਕਮੇਟੀ ਦੀ ਕਾਰਜਪ੍ਰਣਾਲੀ 'ਤੇ ਮਨਜੀਤ ਸਿੰਘ GK ਨੇ ਲਾਏ ਵੱਡੇ ਇਲਜ਼ਾਮ
ਊਰਜਾ ਮੰਤਰੀ ਨੇ ਪੰਜਾਬ ਵਿਚ ਬਿਜਲੀ ਕੱਟਾਂ ਦੀ ਗੱਲ ਨੂੰ ਵੀ ਸਿਰੇ ਤੋਂ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਾਰਚ ਵਿਚ ਪਹਿਲਾਂ ਦੀ ਤੁਲਨਾ ਜ਼ਿਆਦਾ ਬਿਜਲੀ ਦੀ ਸਪਲਾਈ ਕੀਤੀ ਹੈ। ਝੋਨੇ ਦੀ ਬੁਆਈ ਨੂੰ ਵੇਖਦਿਆਂ ਹੁਣੇ ਤੋਂ ਪੁਖਤਾ ਬੰਦੋਬਸਤ ਵੀ ਕਰ ਲਏ ਗਏ ਹਨ। ਪੰਜਾਬ ਵਿਚ ਜਿੰਨੀ ਵੀ ਬਿਜਲੀ ਦੀ ਡਿਮਾਂਡ ਹੋਵੇਗੀ, ਸੂਬਾ ਸਰਕਾਰ ਉਸ ਨੂੰ ਪੂਰਾ ਕਰੇਗੀ।
ਇਹ ਵੀ ਪੜ੍ਹੋ : ਅੱਜ ਦੇਸ਼ ਨੂੰ ਨਫ਼ਰਤ, ਕੱਟੜਤਾ, ਅਸਹਿਣਸ਼ੀਲਤਾ ਅਤੇ ਝੂਠ ਨੇ ਘੇਰਿਆ ਹੋਇਆ ਹੈ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਭਗਵੰਤ ਮਾਨ ਸਰਕਾਰ ’ਤੇ ਵਰ੍ਹੇ ਨਵਜੋਤ ਸਿੱਧੂ, ਵੀਰਵਾਰ ਨੂੰ ਗਵਰਨਰ ਨਾਲ ਕਰਨਗੇ ਮੁਲਾਕਾਤ
NEXT STORY