ਲੁਧਿਆਣਾ (ਸਿਆਲ) : ਸੈਂਟਰਲ ਜੇਲ੍ਹ ’ਚ ਚੈਕਿੰਗ ਦੌਰਾਨ ਮੋਬਾਇਲ ਮਿਲਣ ਦਾ ਸਿਲਸਿਲਾ ਜਾਰੀ ਹੈ। ਇਸੇ ਕੜੀ ਦੌਰਾਨ ਹਵਾਲਾਤੀਆਂ ਤੋਂ 3 ਮੋਬਾਇਲ ਬਰਾਮਦ ਹੋਣ ’ਤੇ ਥਾਣਾ ਡਵੀਜ਼ਨ ਨੰਬਰ-7 ਦੀ ਪੁਲਸ ਨੇ ਸਹਾਇਕ ਸੁਪਰੀਡੈਂਟ ਭੀਵਮ ਤੇਜ ਸਿੰਗਲਾ ਦੀ ਸ਼ਿਕਾਇਤ ’ਤੇ 52-ਏ ਪ੍ਰੀਜ਼ਨ ਐਕਟ ਦਾ ਪਰਚਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਜਾਂਚ ਅਧਿਕਾਰੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਉਕਤ ਹਵਾਲਾਤੀਆਂ ਤੋਂ ਵੱਖ-ਵੱਖ ਕੰਪਨੀਆਂ ਦੇ ਮੋਬਾਇਲ ਬਰਾਮਦ ਹੋਏ ਹਨ। ਇਸ ਮਾਮਲੇ ’ਚ ਨਾਮਜ਼ਦ ਕੀਤੇ ਬੰਦੀਆਂ ਦੀ ਪਛਾਣ ਰੋਹਿਤ ਉਰਫ਼ ਸੱਗੂ, ਅਸ਼ੋਕ ਕੁਮਾਰ ਅਤੇ ਧਰਮਪ੍ਰੀਤ ਸਿੰਘ ਵਜੋਂ ਹੋਈ ਹੈ। ਬੰਦੀਆਂ ਨੂੰ ਪ੍ਰੋਟੈਕਸ਼ਨ ਵਾਰੰਟ ’ਤੇ ਲਿਆ ਕੇ ਵੀ ਪੁੱਛਗਿੱਛ ਕੀਤੀ ਜਾਵੇਗੀ।
ਮੋਗਾ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ
NEXT STORY