ਬਟਾਲਾ, (ਬੇਰੀ)- ਚੌਕੀ ਇੰਚਾਰਜ ਪੰਜਗਰਾਈਆਂ ਦੇ ਏ. ਐੱਸ. ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਬੀਤੇ ਕੱਲ ਉਨ੍ਹਾਂ ਤਿੰਨ ਨੌਜਵਾਨਾਂ ਕ੍ਰਮਵਾਰ ਨਵਤੇਜ ਸਿੰਘ ਉਰਫ ਤੇਜੂ ਪੁੱਤਰ ਸਵ. ਸਵਿੰਦਰ ਸਿੰਘ ਵਾਸੀ ਧੰਦੋਈ, ਮਲਕੀਤ ਸਿੰਘ ਪੁੱਤਰ ਵੱਸਣ ਸਿੰਘ ਵਾਸੀ ਕਾਹਨੂੰਵਾਨ ਰੋਡ ਬਟਾਲਾ ਅਤੇ ਪ੍ਰਿੰਸਪਾਲ ਸਿੰਘ ਪੁੱਤਰ ਸਵ. ਲਖਵਿੰਦਰ ਸਿੰਘ ਵਾਸੀ ਧੰਦੋਈ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ 2 ਮੋਟਰਸਾਈਕਲ ਬਰਾਮਦ ਕੀਤੇ ਸਨ ਜਦਕਿ ਇਨ੍ਹਾਂ ਦਾ ਚੌਥਾ ਸਾਥੀ ਗੁਰਤੇਜ ਉਰਫ ਗੁਰਦੇਵ ਸਿੰਘ ਪੁੱਤਰ ਰਾਣਾ ਪ੍ਰਤਾਪ ਸਿੰਘ ਵਾਸੀ ਧੰਦੋਈ ਫਰਾਰ ਹੋ ਗਿਆ ਸੀ। ਇਸ ਸਬੰਧੀ ਥਾਣਾ ਰੰਗੜ ਨੰਗਲ ਵਿਖੇ ਉਕਤ ਚਾਰਾਂ ਵਿਰੁੱਧ ਕੇਸ ਦਰਜ ਕਰਨ ਤੋਂ ਬਾਅਦ ਫੜੇ ਗਏ ਨੌਜਵਾਨਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਗਈ ਤਾਂ ਇਨ੍ਹਾਂ ਦੀ ਨਿਸ਼ਾਨਦੇਹੀ 'ਤੇ ਤਿੰਨ ਹੋਰ ਚੋਰੀ ਕੀਤੇ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ ਜੋ ਪੁਲਸ ਨੇ ਕਬਜ਼ੇ ਵਿਚ ਲੈ ਲਏ ਹਨ ਅਤੇ ਚੌਥੇ ਦੀ ਤਲਾਸ਼ ਜਾਰੀ ਹੈ।
ਪੁਲਸ ਨੇ ਕੀਤੀ ਸ਼ੱਕੀ ਤੇ ਹੈਵੀ ਵਾਹਨਾਂ ਦੀ ਚੈਕਿੰਗ
NEXT STORY