ਜਲੰਧਰ (ਵਿਕਰਮ, ਰੱਤਾ) : ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਜਿੱਥੇ ਪੂਰੀ ਦੁਨੀਆ 'ਚ ਤਬਾਹੀ ਮਚਾ ਰਿਹਾ ਹੈ, ਉਥੇ ਹੀ ਭਾਰਤ ਦੇ ਲਗਭਗ 27 ਸੂਬੇ ਪੂਰੀ ਤਰ੍ਹਾਂ ਕੋਰੋਨਾ ਵਾਇਰਸ ਲਈ ਜਕੜ 'ਚ ਹਨ। ਪੰਜਾਬ 'ਚ ਵੀ ਕੋਰੋਨਾ ਵਾਇਰਸ ਨੇ ਆਪਣੇ ਪੈਰ ਪਸਾਰ ਲਏ ਹਨ। ਨਵਾਂ ਮਾਮਲਾ ਜਲੰਧਰ 'ਚੋਂ 3 ਹੋਰ ਮਰੀਜ਼ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ 'ਚੋਂ ਇਕ ਵਿਅਕਤੀ (53 ਸਾਲਾ) ਮਕਸੂਦਾ ਦਾ ਹੈ, ਇਕ ਔਰਤ (65 ਸਾਲਾ) ਭੈਰੋ ਬਾਜ਼ਾਰ ਦੀ ਹੈ ਅਤੇ ਦੂਜੀ ਔਰਤ (42 ਸਾਲਾ) ਪੁਰਾਣੀ ਸਬਜ਼ੀ ਮੰਡੀ ਦੀ ਹੈ। ਅੱਜ ਅੰਮ੍ਰਿਤਸਰ ਵਿਖੇ ਗੁਰੂ ਨਾਨਕ ਹਸਪਤਾਲ 'ਚ ਇਨ੍ਹਾਂ ਤਿੰਨਾਂ ਉਕਤ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਅੱਜ ਗੁਰੂ ਨਾਨਕ ਹਸਪਤਾਲ ਦੀ ਲੈਬੋਰਟਰੀ 'ਚ ਕੁੱਲ 98 ਟੈਸਟ ਕੀਤੇ ਗਏ, ਜਿਨ੍ਹਾਂ 'ਚੋਂ 4 ਦੀਆਂ ਰਿਪੋਰਟਾਂ (3 ਜਲੰਧਰ + 1 ਅੰਮ੍ਰਿਤਸਰ) ਪਾਜ਼ੇਟਿਵ ਆਈਆਂ ਹਨ। ਕੀਤੇ ਗਏ ਟੈਸਟਾਂ 'ਚੋਂ 94 ਟੈਸਟ ਨੈਗੇਟਿਵ ਆਏ ਹਨ।
ਇਹ ਵੀ ਪੜ੍ਹੋ ► ਅੰਮ੍ਰਿਤਸਰ ਜ਼ਿਲ੍ਹੇ 'ਚ ਸਾਹਮਣੇ ਆਇਆ ਸਭ ਤੋਂ ਘੱਟ ਉਮਰ ਵਾਲਾ ਕੋਰੋਨਾ ਪਾਜ਼ੇਟਿਵ ਦਾ ਮਾਮਲਾ ► ਕੋਰੋਨਾ ਨਾਲ ਬੁਰੀ ਤਰ੍ਹਾਂ ਘਿਰਿਆ ਮਾਨਸਾ, 6 ਹੋਰ ਕੇਸ ਕੋਰੋਨਾ ਪਾਜ਼ੇਟਿਵ
ਜਲੰਧਰ 'ਚ ਕੋਰੋਨਾ ਕਾਰਨ ਪਹਿਲੀ ਮੌਤ
ਬੀਤੇ ਦਿਨੀਂ ਕਾਂਗਰਸੀ ਆਗੂ ਦੇ ਪਿਤਾ ਪ੍ਰਵੀਨ ਕੁਮਾਰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪ੍ਰਵੀਨ ਕੁਮਾਰ ਦੀ ਬੀਤੇ ਦਿਨ ਹੀ ਕੋਰੋਨਾ ਵਾਇਰਸ ਦੀ ਰਿਪੋਰਟ ਆਈ ਸੀ, ਜਿਸ ਤੋਂ ਬਾਅਦ ਉਹ ਵੈਂਟੀਲੇਟਰ 'ਤੇ ਸੀ। ਇਲਾਜ ਦੌਰਾਨ ਅੱਜ ਸਵੇਰੇ ਤੜਕਸਾਰ ਉਸ ਦੀ ਮੌਤ ਹੋ ਗਈ। ਕੋਰੋਨਾ ਰਿਪੋਰਟ ਆਉਣ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ ਕਰਵਾ ਦਿੱਤਾ ਗਿਆ ਸੀ। ਇਸ ਤੋਂ ਪਹਿਲੇ ਨਿਜਾਤਮ ਨਗਰ 'ਚ ਵੀ ਕੋਰੋਨਾ ਪਾਜ਼ੇਟਿਵ ਪਾਈ ਗਈ ਬਜ਼ੁਰਗ ਔਰਤ ਦੇ ਪੁੱਤਰ ਦੀ ਵੀ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ।
ਇਹ ਵੀ ਪੜ੍ਹੋ ► ਵੱਡੀ ਖਬਰ : ਕੋਰੋਨਾ ਦੇ ਗੜ੍ਹ ਬਣੇ 'ਜਵਾਹਰਪੁਰ' 'ਚ ਨਵਾਂ ਕੇਸ, ਪਿੰਡ 'ਚ 22 ਹੋਈ ਮਰੀਜ਼ਾਂ ਦੀ ਗਿਣਤੀ
ਪੰਜਾਬ 'ਚ ਕੋਰੋਨਾ ਦਾ ਕਹਿਰ
ਪੰਜਾਬ 'ਚ ਹੁਣ ਤੱਕ 129 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਇਸ ਨਾਲ 11 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੋਹਾਲੀ 'ਚ ਸਭ ਤੋਂ ਵੱਧ ਕੋਰੋਨਾ ਦੇ 37 ਕੇਸ ਹਨ। ਨਵਾਂਸ਼ਹਿਰ 'ਚ ਕੋਰੋਨਾ ਦੇ 19 ਕੇਸ, ਹੁਸ਼ਿਆਰਪੁਰ ਦੇ 07 ਕੇਸ,ਜਲੰਧਰ ਦੇ 11 ਕੇਸ, ਲੁਧਿਆਣਾ 'ਚ 09 ਪਾਜ਼ੇਟਿਵ ਕੇਸ, ਅੰਮ੍ਰਿਤਸਰ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ 11, ਪਟਿਆਲਾ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ 1, ਰੋਪੜ 'ਚ ਕੋਰੋਨਾ ਦੇ 03 ਮਰੀਜ਼, ਮਾਨਸਾ 'ਚ 11 ਮਰੀਜ਼, ਪਠਾਨਕੋਟ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ 07, ਫਰੀਦਕੋਟ 2 ਕੇਸ, ਬਰਨਾਲਾ 'ਚ 2 ਕੇਸ, ਕਪੂਰਥਲਾ ਦਾ 1 ਕੇਸ ਪਾਜ਼ੇਟਿਵ, ਮੋਗਾ ਦੇ 4 ਕੇਸ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ। ਇਸ ਤੋਂ ਇਲਾਵਾ ਫਤਿਹਗੜ ਸਾਹਿਬ ਦੇ 02 ਪਾਜ਼ੇਟਿਵ ਕੇਸ, ਮੁਕਤਸਰ 'ਚ 1, ਸੰਗਰੂਰ 'ਚ 1 ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ ► ਜੀ. ਐੱਨ. ਡੀ. ਐੱਚ. ਅੰਮ੍ਰਿਤਸਰ 'ਚ ਖੂਨ ਦੇ ਅੱਥਰੂ ਰੋ ਰਹੇ ਹਨ ਕੋਰੋਨਾ ਦੇ ਮਰੀਜ਼ ► ਕੋਰੋਨਾ ਪਾਜ਼ੇਟਿਵ ਮਰੀਜ਼ ਦੇ ਸੰਪਰਕ 'ਚ ਆਉਣ ਕਰਕੇ 'ਆਪ' ਦੇ ਇਸ ਵਿਧਾਇਕ ਨੇ ਖੁਦ ਨੂੰ ਕੀਤਾ ਕੁਆਰੰਟਾਈਨ
ਜਲੰਧਰ 'ਚ ਕੋਰੋਨਾ ਕਾਰਨ ਪਹਿਲੀ ਮੌਤ ਹੋਣ ਤੋਂ ਬਾਅਦ ਸਹਿਮੇ ਲੋਕ, ਵੀਡੀਓ 'ਚ ਦੇਖੋ ਮਿੱਠਾ ਬਾਜ਼ਾਰ ਦੇ ਹਾਲਾਤ
NEXT STORY