ਫਤਿਹਗੜ੍ਹ ਸਾਹਿਬ (ਜਗਦੇਵ) : ਫਤਿਹਗੜ੍ਹ ਸਾਹਿਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇੱਥੇ 3 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ, ਜਿਸ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਨਵੇਂ ਮਰੀਜ਼ਾਂ 'ਚ ਇੱਕ ਅਧਿਆਪਕ ਬੀਬੀ, ਇੱਕ ਗਰਭਵਤੀ ਜਨਾਨੀ ਅਤੇ ਖਮਾਣੋਂ ਦੇ ਪਿੰਡ ਪਨੈਚਾਂ ਦਾ ਵਿਅਕਤੀ ਸ਼ਾਮਲ ਹੈ, ਜੋ ਕਿ ਫੋਰਟਿਸ ਹਸਪਤਾਲ 'ਚ ਸ਼ਾਮਲ ਹੈ। ਇਸ ਗੱਲ ਦੀ ਜਾਣਕਾਰੀ ਫਤਿਹਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ. ਐਨ. ਕੇ. ਅਗਰਵਾਲ ਵੱਲੋਂ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਬੀਤੇ ਦਿਨ ਮਦਰਾਸ ਤੋਂ ਪਰਤੇ 62 ਸਾਲਾ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਮਰੀਜ਼ ਨੂੰ ਇਲਾਜ ਲਈ ਗਿਆਨ ਸਾਗਰ ਹਸਪਤਾਲ ਦਾਖਲ ਕਰਾਇਆ ਗਿਆ ਸੀ ਅਤੇ ਮਰੀਜ਼ ਜਿਸ ਇਲਾਕੇ 'ਚ ਰਹਿੰਦਾ ਸੀ, ਉਸ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਸੀ ਅਤੇ ਪੀੜਤ ਵਿਅਕਤੀ ਦੇ ਸੰਪਰਕ 'ਚ ਆਉਣ ਵਾਲਿਆਂ ਦੇ ਸਿਹਤ ਮਹਿਕਮੇ ਦੀ ਟੀਮ ਵੱਲੋਂ ਨਮੂਨੇ ਲੈ ਲਏ ਗਏ ਹਨ। ਇੱਥੇ ਦੱਸਣਯੋਗ ਹੈ ਕਿ ਬੀਤੀ 9 ਜੂਨ ਨੂੰ ਲਏ ਗਏ ਨਮੂਨਿਆਂ ਦੀ ਰਿਪੋਰਟ ਇਕ ਹਫਤਾ ਬਾਅਦ ਆਉਣਾ ਵੱਡੀ ਅਣਗਹਿਲੀ ਸਾਬਿਤ ਹੋ ਸਕਦਾ ਹੈ, ਜਿਸ ਦੇ ਭੈੜੇ ਨਤੀਜੇ ਭੁਗਤਣੇ ਪੈ ਸਕਦੇ ਹਨ।
ਮਾਨਸਾ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ, 3 ਲੋਕਾਂ ਦੀ ਰਿਪੋਰਟ ਪਾਜ਼ੇਟਿਵ
NEXT STORY