ਨਿਹਾਲ ਸਿੰਘ ਵਾਲਾ/ਬਿਲਾਸਪੁਰ, (ਬਾਵਾ, ਜਗਸੀਰ)- ਪਿੰਡ ਭਾਗੀਕੇ ਵਿਖੇ ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰ ਕੇ ਜ਼ਖ਼ਮੀ ਕਰਨ 'ਤੇ ਪੁਲਸ ਨੇ 3 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਇਸ ਸਬੰਧੀ ਗੁਰਚਰਨ ਸਿੰਘ ਪੁੱਤਰ ਅਮਰ ਸਿੰਘ ਵਾਸੀ ਭਾਗੀਕੇ ਨੇ ਪੁਲਸ ਨੂੰ ਦਿੱਤੇ ਬਿਆਨ 'ਚ ਦੱਸਿਆ ਕਿ ਹਰਮੇਲ ਸਿੰਘ, ਹਰਭਜਨ ਸਿੰਘ ਅਤੇ ਜਸਵਿੰਦਰ ਸਿੰਘ ਵਾਸੀ ਭਾਗੀਕੇ ਨੇ ਉਸ ਦੇ ਘਰ 'ਚ ਦਾਖਲ ਹੋ ਕੇ ਉਸ ਨੂੰ ਕੁੱਟਮਾਰ ਕਰੇ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਇਸ ਦੌਰਾਨ ਉਸ ਵੱਲੋਂ ਰੌਲਾ ਪਾਉਣ 'ਤੇ ਉਕਤ ਦੋਸ਼ੀ ਮੌਕੇ ਤੋਂ ਭੱਜਣ 'ਚ ਸਫਲ ਹੋ ਗਏ ਅਤੇ ਮੈਨੂੰ ਜ਼ਖ਼ਮੀ ਹਾਲਤ 'ਚ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਰਛਪਾਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਪੁਲਸ ਵੱਲੋਂ ਉਕਤ ਵਿਅਕਤੀਆਂ ਖਿਲਾਫ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।
ਕਰਜ਼ੇ ਤੋਂ ਦੁਖੀ ਕਿਸਾਨ ਨੇ ਕੀਤੀ ਖੁਦਕੁਸ਼ੀ
NEXT STORY