ਫਿਰੋਜ਼ਪੁਰ (ਕੁਮਾਰ)—ਸਰਕੂਲਰ ਰੋਡ ਬਗਦਾਦੀ ਗੇਟ ਤੋਂ ਜ਼ੀਰਾ ਗੇਟ ਫਿਰੋਜ਼ਪੁਰ ਸ਼ਹਿਰ ਨੂੰ ਜਾਂਦੀ ਸੜਕ ਬਿਨਾਂ ਮਨਜ਼ੂਰੀ ਲਏ ਪੁੱਟ ਕੇ ਸਰਕਾਰੀ ਪ੍ਰਾਪਰਟੀ ਦਾ ਨੁਕਸਾਨ ਕਰਨ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ 3 ਲੋਕਾਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿਚ ਕਾਰਜ ਸਾਧਕ ਅਫਸਰ ਨਗਰ ਕੌਂਸਲ ਫਿਰੋਜ਼ਪੁਰ ਨੇ ਦੋਸ਼ ਲਾਇਆ ਕਿ ਕੁਝ ਦਿਨ ਪਹਿਲਾਂ ਬਣਾਈ ਸੜਕ ਬਿਨਾਂ ਮਨਜ਼ੂਰੀ ਲਏ ਮਨੀਸ਼ ਸ਼ਰਮਾ ਠੇਕੇਦਾਰ, ਰਵੀ ਕੁਮਾਰ ਤੇ ਮਨੀਸ਼ ਕੁਮਾਰ ਨੇ ਪੁੱਟ ਦਿੱਤੀ ਹੈ ਤੇ ਸਰਕਾਰੀ ਪ੍ਰਾਪਰਟੀ ਦਾ ਨੁਕਸਾਨ ਕੀਤਾ ਹੈ। ਪੁਲਸ ਵੱਲੋਂ ਨਾਮਜ਼ਦ ਲੋਕਾਂ ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਮਾਮਲਾ ਮ੍ਰਿਤਕ ਲੜਕੀ ਦੇ ਸਹੁਰੇ ਪਰਿਵਾਰ ਨੂੰ ਗ੍ਰਿਫ਼ਤਾਰ ਨਾ ਕਰਨ ਦਾ : ਕਿਸਾਨ ਯੂਨੀਅਨ ਨੇ ਘੇਰਿਆ ਥਾਣਾ
NEXT STORY