ਚੰਡੀਗੜ੍ਹ : ਪੰਜਾਬ 'ਚ ਲਗਾਤਾਰ 3 ਸਰਕਾਰੀ ਛੁੱਟੀਆਂ ਆ ਰਹੀਆਂ ਹਨ। ਇਸ ਲਈ ਜੇਕਰ ਤੁਸੀਂ ਕਿਤੇ ਘੁੰਮਣ ਦਾ ਪ੍ਰੋਗਰਾਮ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਚੰਗੀ ਹੈ ਕਿਉਂਕਿ ਸਕੂਲਾਂ 'ਚ ਪਹਿਲਾਂ ਹੀ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਅਜਿਹੇ 'ਚ 3 ਛੁੱਟੀਆਂ ਦੌਰਾਨ ਬੜੇ ਆਰਾਮ ਨਾਲ ਘੁੰਮਣ ਦਾ ਪ੍ਰੋਗਰਾਮ ਬਣਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੂਰੇ ਪਿੰਡ 'ਚ ਤੜਕੇ ਸਵੇਰੇ ਪਈਆਂ ਭਾਜੜਾਂ, ਘਰਾਂ ਅੰਦਰ ਵੜੀ ਪੰਜਾਬ ਪੁਲਸ, ਪੜ੍ਹੋ ਪੂਰੀ ਖ਼ਬਰ (ਵੀਡੀਓ)
ਦਰਅਸਲ 15 ਜੂਨ ਨੂੰ ਸ਼ਨੀਵਾਰ ਅਤੇ 16 ਜੂਨ ਨੂੰ ਐਤਵਾਰ ਪੈ ਰਿਹਾ ਹੈ, ਜਿਨ੍ਹਾਂ ਦਿਨਾਂ ਦੀ ਸਰਕਾਰੀ ਦਫ਼ਤਰਾਂ 'ਚ ਛੁੱਟੀ ਹੁੰਦੀ ਹੈ। ਇਸ ਤੋਂ ਬਾਅਦ 17 ਜੂਨ ਦਿਨ ਸੋਮਵਾਰ ਨੂੰ ਸੂਬੇ ਭਰ ਦੇ ਸਰਕਾਰੀ ਦਫ਼ਤਰ, ਹੋਰ ਅਦਾਰਿਆਂ ਅਤੇ ਵਪਾਰਕ ਇਕਾਈਆਂ 'ਚ ਛੁੱਟੀ ਰਹੇਗੀ ਕਿਉਂਕਿ ਇਸ ਦਿਨ ਈਦ-ਉੱਲ-ਜੂਹਾ (ਬਕਰੀਦ) ਦਾ ਤਿਉਹਾਰ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਰੂਹ ਕੰਬਾਊ ਵਾਰਦਾਤ, ਕੁੜੀ ਦੇ ਮੰਗੇਤਰ ਨੇ ਮਾਂ-ਧੀ ਦਾ ਬੇਰਹਿਮੀ ਨਾਲ ਕੀਤਾ ਕਤਲ
ਪੰਜਾਬ ਸਰਕਾਰ ਨੇ ਸਾਲ-2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ 'ਚ ਇਸ ਤਿਉਹਾਰ ਦੀ ਛੁੱਟੀ ਐਲਾਨੀ ਹੈ। ਇਸ ਲਈ ਇਸ ਦਿਨ ਪੰਜਾਬ ਭਰ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਿਮਨੀ ਚੋਣਾਂ ਨੂੰ ਲੈ ਕੇ ਹਰਸਿਮਰਤ ਬਾਦਲ ਨੇ ਅਕਾਲੀ ਦਲ ਦੇ ਆਗੂ ਤੇ ਵਰਕਰ ਨੂੰ ਖ਼ਾਸ ਅਪੀਲ
NEXT STORY