ਲੁਧਿਆਣਾ, (ਸਗਿਹਲ)- ਸ਼ਹਿਰ ਦੇ ਹਸਪਤਾਲਾਂ ਵਿਚ ਕੋਰੋਨਾ ਨਾਲ ਬਾਹਰੀ ਜ਼ਿਲਿਆਂ ਦੇ 3 ਮਰੀਜ਼ਾਂ ਦੀ ਮੌਤ ਹੋ ਗਈ, ਜਦਕਿ 65 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਜਿਨ੍ਹਾਂ ਤਿੰਨ ਮਰੀਜ਼ਾਂ ਦੀ ਮੌਤ ਹੋ ਹੋਈ ਹੈ, ਉਨ੍ਹਾਂ ’ਚੋਂ 2 ਹੁਸ਼ਿਆਪੁਰ ਅਤੇ 1 ਬਠਿੰਡਾ ਦਾ ਰਹਿਣ ਵਾਲਾ ਸੀ।
ਅੱਜ ਸਾਹਮਣੇ ਆਏ 65 ਮਾਮਲਿਆਂ ’ਚੋਂ 50 ਮਰੀਜ਼ ਜ਼ਿਲੇ ਦੇ ਰਹਿਣ ਵਾਲੇ ਹਨ, ਜਦਕਿ 15 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ। ਹੁਣ ਤੱਕ ਮਹਾਨਗਰ ਵਿਚ 20184 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿਚੋਂ 833 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 2737 ਪਾਜ਼ੇਟਿਵ ਮਰੀਜ਼ ਦੂਜੇ ਜ਼ਿਲਿਆਂ ਅਤੇ ਸੂਬਿਆਂ ਦੇ ਰਹਿਣ ਵਾਲੇ ਸਨ। ਇਨ੍ਹਾਂ ’ਚੋਂ 317 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਮਰੀਜ਼ਾਂ ਦੀ ਗਿਣਤੀ ਘਟਣ ਨਾਲ ਸਿਹਤ ਵਿਭਾਗ ਨੇ ਸੈਂਪਲਾਂ ਦੀ ਗਿਣਤੀ ਘੱਟ ਕਰ ਦਿੱਤੀ ਗਈ ਹੈ। ਜਦਕਿ ਦੂਜੇ ਪਾਸੇ ਮਾਹਿਰਾਂ ਦਾ ਮੰਨਣਾ ਹੈ ਕਿ ਹੁਣ ਜਾਂਚ ਦਾ ਦਾਇਰਾ ਪਹਿਲਾਂ ਦੀ ਤਰ੍ਹਾਂ ਹੀ ਰੱਖਿਆ ਜਾਣਾ ਚਾਹੀਦਾ ਤਾਂ ਕਿ ਕੋਈ ਵੀ ਸੰਭਾਵਿਤ ਮਰੀਜ਼ ਜਾਂਚ ਤੋਂ ਵਾਂਝਾ ਨਾ ਰਹਿ ਸਕੇ।
2769 ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ
ਸਿਹਤ ਵਿਭਾਗ ਨੇ ਅੱਜ 2369 ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ ਹਨ। ਉਥੇ 1 ਅਕਤੂਬਰ ਨੂੰ ਜਾਂਚ ਲਈ ਭੇਜੇ ਜਾਣ ਵਾਲੇ ਸੈਂਪਲਾਂ ਦੀ ਗਿਣਤੀ 5000 ਸੀ, ਜਿਸ ਨੂੰ ਹੌਲੀ-ਹੌਲੀ ਘੱਟ ਕੀਤਾ ਜਾ ਰਿਹਾ ਹੈ।
ਮਰੀਜ਼ ਘੱਟ ਹੋਣ ਦੇ ਬਾਵਜੂਦ 2121 ਸੈਂਪਲ ਪੈਂਡਿੰਗ
ਜ਼ਿਲੇ ਵਿਚ ਮਰੀਜ਼ਾਂ ਦੀ ਗਿਣਤੀ ਘੱਟ ਹੋਣ ਤੋਂ ਬਾਅਦ ਲੈਬ ’ਤੇ ਵੀ ਜਾਂਚ ਦਾ ਬੋਝ ਘੱਟ ਹੋਇਆ ਹੈ ਪਰ ਇਸ ਦੇ ਬਾਵਜੂਦ ਪੈਂਡਿੰਗ ਸੈਂਪਲਾਂ ਦੀ ਗਿਣਤੀ ਘੱਟ ਹੁੰਦੀ ਨਜ਼ਰ ਨਹੀਂ ਆ ਰਹੀ। ਅੱਜ ਵੀ 2121 ਸੈਂਪਲ ਪੈਂਡਿੰਗ ਹਨ। ਸਿਹਤ ਅਧਿਕਾਰੀ ਇਸ ਦਾ ਕਾਰਨ ਦੱਸਣ ਵਿਚ ਅਸਫਲ ਹਨ।
78 ਮਰੀਜ਼ਾਂ ਨੂੰ ਹੋਮ ਆਈਸੋਲੇਸਨ ’ਚ ਭੇਜਿਆ
ਸਿਹਤ ਵਿਭਾਗ ਦੀ ਟੀਮ ਵੱਲੋਂ ਸਕ੍ਰੀਨਿੰਗ ਉਪਰੰਤ 78 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ’ਚ ਭੇਜਿਆ ਹੈ। ਵਰਤਮਾਨ ਵਿਚ 987 ਮਰੀਜ਼ ਹੋਮ ਆਈਸੋਲੇਸ਼ਨ ਵਿਚ ਰਹਿ ਗਏ ਹਨ। ਸਿਹਤ ਅਧਿਕਰੀਆਂ ਅਨੁਸਾਰ 19116 ਮਰੀਜ਼ ਠੀਕ ਹੋ ਚੁੱਕੇ ਹਨ। ਜ਼ਿਲੇ ਵਿਚ ਵਰਤਮਾਨ ਵਿਚ 235 ਐਕਟਿਵ ਮਰੀਜ਼ ਹਨ।
ਸਰਕਾਰੀ ਹਸਪਤਾਲਾਂ ’ਚ 17 ਤੇ ਨਿੱਜੀ ਹਸਪਤਾਲਾਂ ’ਚ 125 ਮਰੀਜ਼ ਬਾਕੀ
ਜ਼ਿਲੇ ’ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਘੱਟ ਹੁੰਦੀ ਜਾ ਰਹੀ ਹੈ। ਸਿਵਲ ਹਸਪਤਾਲ ’ਚ ਸਿਰਫ 17 ਕੋਰੋਨਾ ਮਰੀਜ਼ ਦਾਖਲ ਹਨ, ਜਦਕਿ ਨਿੱਜੀ ਹਸਪਤਾਲਾਂ ਵਿਚ 125 ਮਰੀਜ਼ਾਂ ਦਾ ਹਾਲੇ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿਚ ਕਾਫੀ ਗਿਣਤੀ ਬਾਹਰੀ ਜ਼ਿਲਿਆਂ ਦੇ ਮਰੀਜ਼ਾਂ ਦੀ ਵੀ ਸ਼ਾਮਲ ਹੈ। 11 ਮਰੀਜ਼ਾਂ ਦੀ ਸਥਿਤੀ ਗੰਭੀਰ ਹੋਣ ’ਤੇ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਜਿਸ ’ਚੋਂ 5 ਜ਼ਿਲੇ ਦੇ ਰਹਿਣ ਵਾਲੇ ਹਨ, ਜਦਕਿ 6 ਦੂਜੇ ਜ਼ਿਲਿਆਂ ਤੋਂ ਇਲਾਜ ਲਈ ਦਾਖਲ ਹੋਏ ਹਨ।
ਪਟਿਆਲਾ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਹੋਰ ਮੌਤ, 26 ਨਵੇਂ ਕੇਸ ਆਏ ਪਾਜ਼ੇਟਿਵ
NEXT STORY