ਲੁਧਿਆਣਾ, (ਸਹਿਗਲ)- ਪਿਛਲੇ 24 ਘੰਟਿਆਂ ਵਿਚ ਮਹਾਨਗਰ ਵਿਚ ਕੋਰੋਨਾ ਵਾਇਰਸ ਨਾਲ 3 ਮਰੀਜ਼ਾਂ ਦੀ ਮੌਤ ਹੋ ਗਈ, ਜਦਕਿ 64 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਸਿਹਤ ਅਧਿਕਾਰੀਆਂ ਅਨੁਸਾਰ ਇਨ੍ਹਾਂ 64 ਮਰੀਜ਼ਾਂ ’ਚੋਂ 52 ਮਰੀਜ਼ ਜ਼ਿਲੇ ਦੇ ਰਹਿਣ ਵਾਲੇ ਹਨ, ਜਦਕਿ 12 ਦੂਜੇ ਜ਼ਿਲਿਆਂ ਆਦਿ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਤਿੰਨ ਮਰੀਜ਼ਾਂ ਦੀ ਅੱਜ ਮੌਤ ਹੋ ਹੋਈ ਹੈ। ਉਨ੍ਹਾਂ ’ਚੋਂ ਇਕ ਜ਼ਿਲੇ ਦਾ ਰਹਿਣ ਵਾਲਾ ਸੀ, ਜਦਕਿ ਇਕ ਹੋਰ ਦੋ ’ਚੋਂ ਇਕ ਜਲੰਧਰ ਅਤੇ ਇਕ ਸੰਗਰੂਰ ਦਾ ਨਿਵਾਸੀ ਸੀ। ਜਿਸ ਮਰੀਜ਼ ਦੀ ਮੌਤ ਹੋਈ, ਉਹ ਵਿਸ਼ਵਕਰਮਾ ਨਗਰ ਤਾਜਪੁਰ ਰੋਡ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। 58 ਸਾਲਾ ਉਪਰੋਕਤ ਮਰੀਜ਼ ਐੱਸ. ਪੀ. ਐੱਸ. ਹਸਪਤਾਲ ਵਿਚ ਦਾਖਲ ਸੀ। ਜ਼ਿਲੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਸੰਖਿਆਂ 24,184 ਹੋ ਗਈ ਹੈ। ਇਨ੍ਹਾਂ ਵਿਚੋਂ 945 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਅਧਿਕਾਰੀਆਂ ਅਨੁਸਾਰ ਇਨ੍ਹਾਂ ’ਚੋਂ 22,692 ਮਰੀਜ਼ ਠੀਕ ਹੋ ਚੁੱਕੇ ਹਨ। ਜ਼ਿਲੇ ਵਿਚ ਵਰਤਮਾਨ ਵਿਚ 547 ਐਕਟਿਵ ਮਰੀਜ਼ ਰਹਿ ਗਏ ਹਨ। ਜ਼ਿਲੇ ਦੇ ਮਰੀਜ਼ਾਂ ਤੋਂ ਇਲਾਵਾ 3540 ਇਸ ਤਰ੍ਹਾਂ ਦੇ ਪਾਜ਼ੇਟਿਵ ਮਰੀਜ਼ ਸਾਹਮਣੇ ਆਏ, ਜੋ ਦੂਜੇ ਜ਼ਿਲਿਆਂ ਜਾਂ ਰਾਜ ਤੋਂ ਇਲਾਜ ਲਈ ਸਥਾਨਕ ਹਸਪਤਾਲਾਂ ’ਚ ਦਾਖਲ ਹੋਏ। ਇਨ੍ਹਾਂ ਵਿਚੋਂ 421 ਮਰੀਜ਼ਾਂ ਦੀ ਮੌਤ ਹੋ ਗਈ।
2203 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ 2053 ਸੈਂਪਲ ਪੈਂਡਿੰਗ
ਜ਼ਿਲਾ ਸਿਹਤ ਵਿਭਾਗ ਨੇ ਅੱਜ 2203 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਹਨ, ਜਦਕਿ 580 ਸੈਂਪਲ ਨਿੱਜੀ ਹਸਪਤਾਲਾਂ ਅਤੇ ਲੈਬਸ ਵੱਲੋਂ ਇਕੱਤਰ ਕੀਤੇ ਗਏ ਵਿਭਾਗ ਵੱਲੋਂ ਪਹਿਲਾਂ ਤੋਂ ਭੇਜੇ ਗਏ ਸੈਂਪਲਾਂ ’ਚੋਂ ਹੁਣ ਵੀ 2053 ਸੈਂਪਲਾਂ ਦੀ ਰਿਪੋਰਟ ਪੈਂਡਿੰਗ ਹੈ।
154 ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ’ਚ ਭੇਜਿਆ, 48 ਨੂੰ ਹੋਮ ਆਈਸੋਲੇਸ਼ਨ ’ਚ
ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਸ¬ਕ੍ਰੀਨਿੰਗ ਦੇ ਉਪਰੰਤ 154 ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ’ਚ ਭੇਜਿਆ ਹੈ। ਵਰਤਮਾਨ ’ਚ 2464 ਲੋਕ ਹੋਮ ਕੁਆਰੰਟਾਈਨ ’ਚ ਰਹਿ ਰਹੇ ਹਨ, ਜਦਕਿ 48 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ’ਚ ਭੇਜਿਆ ਹੈ। ਵਰਤਮਾਨ ਵਿਚ ਹੋਮ ਆਈਸੋਲੇਸ਼ਨ ’ਚ 396 ਮਰੀਜ਼ ਰਹਿ ਰਹੇ ਹਨ।
ਨਿੱਜੀ ਹਸਪਤਾਲਾਂ ’ਚ 162, ਸਰਕਾਰੀ ’ਚ 17 ਮਰੀਜ਼
ਸਿਵਲ ਸਰਜਨ ਅਨੁਸਾਰ ਨਿੱਜੀ ਹਸਪਤਾਲਾਂ ਵਿਚ 163 ਕੋਰੋਨਾ ਪਾਜ਼ੇਟਿਵ ਮਰੀਜ਼ ਭਰਤੀ ਹਨ, ਜਦਕਿ ਸਿਵਲ ਹਸਪਤਾਲ ’ਚ 17 ਪਾਜ਼ੇਟਿਵ ਮਰੀਜ਼ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ 14 ਮਰੀਜ਼ਾਂ ਦੀ ਹਾਲਤ ਗੰਭੀਰ ਹੈ। ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ’ਤੇ ਰੱਖਿਆ ਗਿਆ ਹੈ। ਜਿਸ ਵਿਚ 3 ਮਰੀਜ਼ ਜ਼ਿਲੇ ਦੇ ਰਹਿਣ ਵਾਲੇ ਹਨ, ਜਦਕਿ 11 ਮਰੀਜ਼ ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।
ਕੇਜਰੀਵਾਲ ਦੀ ਨੌਟੰਕੀ ਨਾਲ ਖੇਤੀ ਕਾਨੂੰਨਾਂ ’ਤੇ ‘ਆਪ’ ਦੇ ਯੂ-ਟਰਨ ’ਤੇ ਪਰਦਾ ਨਹੀਂ ਪੈ ਸਕਦਾ : ਸਿੰਗਲਾ
NEXT STORY