ਲੁਧਿਆਣਾ, (ਸਹਿਗਲ)- ਕੋਰੋਨਾ ਮਹਾਮਾਰੀ ਦੌਰਾਨ ਅਜਿਹੇ ਬਹੁਤ ਸਾਰੇ ਕੇਸ ਹੋ ਸਕਦੇ ਹਨ, ਜਿਨ੍ਹਾਂ ਨੂੰ ਕੋਰੋਨਾ ਵਾਇਰਸ ਹੋਇਆ ਹੈ, ਉਹ ਬਿਨਾਂ ਦਵਾ ਦੇ ਠੀਕ ਹੋ ਗਏ। ਸੂਬੇ ਦੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ’ਤੇ ਲਗਭਗ ਸਾਰੇ ਜ਼ਿਲਿਆਂ ਵਿਚ ਰੈਂਡਮ ਸੈਂਪਲਿੰਗ ਕੀਤੀ ਗਈ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਅਜਿਹੇ ਕਿੰਨੇ ਮਰੀਜ਼ ਹਨ, ਜੋ ਬਿਨਾਂ ਦਵਾ ਦੇ ਠੀਕ ਹੋ ਗਏ ਅਤੇ ਉਨ੍ਹਾਂ ਵਿਚੋਂ ਜ਼ਿਆਦਾਤਰ ਨੂੰ ਇਹ ਵੀ ਨਹੀਂ ਪਤਾ ਕਿ ਉਨ੍ਹਾਂ ਨੂੰ ਕੋਰੋਨਾ ਵਾਇਰਸ ਹੋਇਆ ਸੀ। ਮਾਹਿਰਾਂ ਮੁਤਾਬਕ ਇਸ ਕੋਰੋਨਾ ਵਾਇਰਸ ਨਾਲ ਲੋਕਾਂ ਵਿਚ ਕਿੰਨੀ ਐਂਟੀਬਾਡੀਜ਼ ਬਣੀ, ਇਸ ਦਾ ਵੀ ਪਤਾ ਲੱਗ ਸਕੇਗਾ।
ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਪਿਛਲੇ ਦਿਨੀਂ ਜੇਲ ਵਿਚ 200 ਰੈਂਡਮ ਸੈਂਪਲ ਇਸੇ ਸਰਵੇ ਦੇ ਤਹਿਤ ਲਏ ਗਏ ਹਨ, ਜਿਸ ਦੇ ਤਹਿਤ ਦਿਹਾਤੀ ਅਤੇ ਸ਼ਹਿਰੀ ਇਲਾਕਿਆਂ ਵਿਚ 5-5 ਇਲਾਕਿਆਂ ਦੀ ਨਿਸ਼ਾਨਦੇਹੀ ਕਰ ਕੇ ਉਥੋਂ ਲੋਕਾਂ ਦੇ 40-40 ਬਲੱਡ ਸੈਂਪਲ ਲੈ ਕੇ ਜਾਂਚ ਲਈ ਭੇਜ ਦਿੱਤੇ ਗਏ ਹਨ। ਸਰਵੇ ਲਈ 200 ਸੈਂਪਲ ਦਿਹਾਤੀ ਇਲਾਕੇ ਅਤੇ 200 ਸੈਂਪਲ ਸ਼ਹਿਰੀ ਇਲਾਕੇ ਤੋਂ ਲਏ ਗਏ ਹਨ। ਇਨ੍ਹਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਰਾਜ ਦੇ ਨੋਡਲ ਅਫਸਰ ਡਾ. ਰਾਜੇਸ਼ ਭਾਸਕਰ ਨੇ ਵੀ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਅਗਾਮੀ ਕੁਝ ਦਿਨਾਂ ਤੱਕ ਸਾਰੀਆਂ ਰਿਪੋਰਟਾਂ ਆ ਜਾਣਗੀਆਂ, ਜਿਸ ਤੋਂ ਬਾਅਦ ਇਹ ਪਤਾ ਲੱਗ ਸਕੇਗਾ ਕਿ ਕਿੰਨੇ ਫੀਸਦੀ ਲੋਕਾਂ ਨੂੰ ਕੋਰੋਨਾ ਹੋਇਆ ਅਤੇ ਆਪਣੇ ਆਪ ਠੀਕ ਵੀ ਹੋ ਗਏ। ਇਸ ਤੋਂ ਇਲਾਵਾ ਕਿਨ੍ਹਾਂ ਵਿਅਕਤੀਆਂ ਵਿਚ ਕਿੰਨੀਆਂ-ਕਿੰਨੀਆਂ ਐਂਟੀਬਾਡੀਜ਼ ਬਣੀ। ਇਸ ਦਾ ਵੀ ਸਮੀਖਿਆ ਕੀਤੀ ਜਾਵੇਗੀ।
ਦੂਜੇ ਪਾਸੇ ਜ਼ਿਲੇ ਵਿਚ ਅੱਜ ਕੋਰੋਨਾ ਦੇ 3 ਵਿਅਕਤੀਆਂ ਦੀ ਮੌਤ ਹੋ ਗਈ, ਜਦੋਂਕਿ 108 ਨੇ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਸਿਵਲ ਸਰਜਨ ਮੁਤਾਬਕ ਇਨ੍ਹਾਂ ਮਰੀਜ਼ਾਂ ਵਿਚ 90 ਮਰੀਜ਼ ਜ਼ਿਲੇ ਦੇ ਰਹਿਣ ਵਾਲੇ, ਜਦੋਂਕਿ 18 ਮਰੀਜ਼ ਦੂਜੇ ਜ਼ਿਲਿਆਂ ਆਦਿ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਤਿੰਨ ਮਰੀਜ਼ਾਂ ਦੀ ਅੱਜ ਕੋਰੋਨਾ ਵਾਇਰਸ ਕਾਰਨ ਮੌਤ ਹੋਈ ਹੈ, ਉਨ੍ਹਾਂ ਵਿਚ ਇਕ ਜਗਰਾਓਂ ਦਾ ਰਹਿਣ ਵਾਲਾ 32 ਸਾਲਾ ਪੁਰਸ਼ ਸੀ, ਜੋ ਜੀ. ਐੱਨ. ਡੀ. ਐੱਚ. ਅੰਮ੍ਰਿਤਸਰ ਵਿਚ ਭਰਤੀ ਸੀ, ਜਦੋਂਕਿ ਹੋਰਨਾਂ 2 ਮਰੀਜ਼ਾਂ ਵਿਚ ਇਕ ਫਿਰੋਜ਼ਪੁਰ ਅਤੇ ਇਕ ਮਾਨਸਾ ਦਾ ਰਹਿਣ ਵਾਲਾ ਸੀ। ਜ਼ਿਲੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 22,824 ਹੋ ਗਈ ਹੈ। ਇਨ੍ਹਾਂ ’ਚੋਂ 906 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 3240 ਪਾਜ਼ੇਟਿਵ ਮਰੀਜ਼ ਦੂਜੇ ਸ਼ਹਿਰਾਂ ਦੇ ਰਹਿਣ ਵਾਲੇ ਸਨ। ਇਨ੍ਹਾਂ ’ਚੋਂ 382 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਸਿਵਲ ਸਰਜ਼ਨ ਦੇ ਮੁਤਾਬਕ 21037 ਮਰੀਜ਼ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਜ਼ਿਲੇ ਵਿਚ ਮੌਜੂਦਾ ਵਿਚ 881 ਐਕਟਿਵ ਮਰੀਜ਼ ਰਹਿ ਗਏ ਹਨ।
2270 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ
ਜ਼ਿਲੇ ਵਿਚ ਅੱਜ 2270 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ ਵਿਚ ਸਿਹਤ ਵਿਭਾਗ ਵੱਲੋਂ 1811 ਅਤੇ ਨਿੱਜੀ ਹਸਪਤਾਲਾਂ ਅਤੇ ਲੈਬਸ ਵੱਲੋਂ 459 ਸੈਂਪਲ ਇਕੱਤਰ ਕੀਤੇ ਗਏ।
3090 ਸੈਂਪਲਾਂ ਦੀ ਰਿਪੋਰਟ ਪੈਂਡਿੰਗ
ਸਿਹਤ ਵਿਭਾਗ ਵੱਲੋਂ ਭੇਜੇ ਗਏ ਸੈਂਪਲਾਂ ’ਚੋਂ 3090 ਸੈਂਪਲਾਂ ਦੀ ਰਿਪੋਰਟ ਅਜੇ ਪੈਂਡਿੰਗ ਹੈ। ਪੈਂਡਿੰਗ ਸੈਂਪਲ ਦਾ ਸਿਲਸਿਲਾ ਪਿਛਲੇ ਕਾਫੀ ਦਿਨਾਂ ਤੋਂ ਜਾਰੀ ਹੈ।
127 ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ’ਚ ਭੇਜਿਆ
ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਚੈੱਕ ਕਰਨ ਉਪਰੰਤ 127 ਪਾਜ਼ੇਟਿਵ ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਵਿਚ ਭੇਜਿਆ ਹੈ। ਮੌਜੂਦਾ ਵਿਚ 2064 ਮਰੀਜ਼ ਹੋਮ ਕੁਆਰੰਟਾਈਨ ਵਿਚ ਰਹਿ ਰਹੇ ਹਨ, ਜਦੋਂਕਿ 673 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਵਿਚ ਰੱਖਿਆ ਗਿਆ ਹੈ।
8 ਮਰੀਜ਼ਾਂ ਦੀ ਹਾਲਤ ਗੰਭੀਰ
ਸਿਹਤ ਅਧਿਕਾਰੀਆਂ ਮੁਤਾਬਕ ਜ਼ਿਲੇ ਵਿਚ 8 ਕੋਰੋਨਾ ਦੇ ਮਰੀਜ਼ਾਂ ਦੀ ਹਾਲਤ ਕਾਫੀ ਗੰਭੀਰ ਹੈ। ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਇਨ੍ਹਾਂ ਵਿਚੋਂ 2 ਮਰੀਜ਼ ਜ਼ਿਲੇ ਦੇ ਰਹਿਣ ਵਾਲੇ, ਜਦੋਂਕਿ ਛੇ ਹੋਰ ਮਰੀਜ਼ ਦੂਜੇ ਜ਼ਿਲਿਆਂ ਦੇ ਰਹਿਣ ਵਾਲੇ ਹਨ।
ਭਾਜਪਾ ਦਾ ਅੰਦੋਲਨਕਾਰੀ ਕਿਸਾਨਾਂ ਨੂੰ ਖਾਲਿਸਤਾਨੀ ਕਹਿਣਾ ਮੰਦਭਾਗਾ : ਧਰਮਸੌਤ
NEXT STORY