ਸਨੌਰ (ਜੋਸਨ) : ਸਮਾਜ-ਵਿਰੋਧੀ ਅਨਸਰਾਂ ’ਤੇ ਲਗਾਮ ਲਗਾਉਣ ਲਈ ਡੀ. ਐੱਸ. ਪੀ. ਸੁਖਮਿੰਦਰ ਸਿੰਘ ਚੌਹਾਨ ਦੀ ਰਹਿਨੁਮਾਈ ਹੇਠ ਸਨੌਰ ਪੁਲਸ ਨੇ ਚੋਰੀਆਂ ਕਰਨ ਵਾਲੇ ਗਿਰੋਹ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਸੁਖਮਿੰਦਰ ਚੌਹਾਨ ਨੇ ਦੱਸਿਆ ਕਿ ਇੰਸਪੈਕਟਰ ਜਸਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਨੌਰ ਦੀ ਨਿਗਰਾਨੀ ਹੇਠ ਪੁਲਸ ਨੇ ਪਿਛਲੇ ਦਿਨਾਂ ’ਚ ਹੋਈਆਂ ਵੱਖ-ਵੱਖ ਚੋਰੀਆਂ ਸਬੰਧੀ ਮੁਕੱਦਮੇ ਦਰਜ ਕੀਤੇ ਸਨ।
ਪੁਲਸ ਪਾਰਟੀ ਨੇ ਮੁਖਬਰੀ ਦੇ ਆਧਾਰ ’ਤੇ ਰਵਿੰਦਰ ਸਿੰਘ ਉਰਫ਼ ਗੋਲੂ, ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰਾਨ ਮਨਜੀਤ ਸਿੰਘ ਵਾਸੀਆਨ ਪਿੰਡ ਫਤਿਹਪੁਰ ਰਾਜਪੂਤਾ ਥਾਣਾ ਸਨੌਰ ਅਤੇ ਗੁਰਦੀਪ ਸਿੰਘ ਉਰਫ਼ ਰਿੰਕੂ ਪੁੱਤਰ ਪਾਲਾ ਸਿੰਘ ਵਾਸੀ ਮੁਹੱਲਾ ਕਸਾਂਬੀਆ ਵਾਲਾ ਜੋ ਕਿ ਚੋਰੀਆਂ ਕਰਨ ਦੇ ਆਦਿ ਹਨ। ਇਨ੍ਹਾਂ ’ਤੇ ਪਹਿਲਾਂ ਵੀ ਚੋਰੀਆਂ ਦੇ ਕਈ ਮੁਕੱਦਮੇ ਦਰਜ ਹਨ, ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਚੋਰੀ ਕੀਤੇ 3 ਮੋਟਰਸਾਈਕਲ ਵੀ ਬਰਾਮਦ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਇਹ ਚੋਰ ਸਨੌਰ ਇਲਾਕੇ ’ਚ ਚੋਰੀ ਕੀਤੇ ਮੋਟਰਸਾਈਕਲਾਂ ’ਤੇ ਘੁੰਮਦੇ ਰਹਿੰਦੇ ਸਨ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਮੁਕੱਦਮੇ ’ਚ ਜ਼ੁਰਮ 411 ਆਈ. ਪੀ. ਸੀ. ਦਾ ਵਾਧਾ ਕੀਤਾ ਗਿਆ ਹੈ। ਇਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੰਜਾਬ 'ਚ ਕਿਸਾਨਾਂ ਨੇ ਕੀਤਾ ਅਕਸ਼ੇ ਕੁਮਾਰ ਦਾ ਭਾਰੀ ਵਿਰੋਧ, ਚੁੱਕਿਆ ਇਹ ਕਦਮ
NEXT STORY