ਬਠਿੰਡਾ (ਸੁਖਵਿੰਦਰ) : ਪੁਲਸ ਵੱਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਬਰਾਮਦ ਕਰਕੇ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਸੀ. ਆਈ. ਏ. 2 ਦੇ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਰਿਚਮੰਡ ਅਸਟੇਟ ਨਜ਼ਦੀਕ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਵੱਲੋਂ ਕਾਰ ਸਵਾਰ ਕਰਨਵੀਰ ਸਿੰਘ ਵਾਸੀ ਹਾਊਸਫੈੱਡ ਕਾਲੋਨੀ ਅਤੇ ਮਹੇਸ਼ ਕੁਮਾਰ ਵਾਸੀ ਅਜੀਤ ਰੋਡ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ।
ਪੁਲਸ ਵੱਲੋਂ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ 28 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਵੱਲੋਂ ਦੋਵਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ। ਇਸੇ ਤਰ੍ਹਾਂ ਥਾਣਾ ਕੈਂਟ ਦੇ ਏ. ਐੱਸ. ਆਈ. ਬਾਬੂ ਲਾਲ ਵੱਲੋਂ ਪਿੰਡ ਗੋਬਿੰਦਪੁਰਾ ਤੋਂ ਕੁਲਵਿੰਦਰ ਸਿੰਘ ਵਾਸੀ ਗੋਬਿੰਦਪੁਰਾ ਨੂੰ ਗ੍ਰਿਫ਼ਤਾਰ ਕਰ ਕੇ 3 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ। ਪੁਲਸ ਵੱਲੋਂ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਸ਼ਾ ਸਮੱਗਲਰਾਂ ਖ਼ਿਲਾਫ਼ ਪੁਲਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਸਪਲਾਈ ਕਰਨ ਵਾਲੇ ਸਕੇ ਭਰਾ ਕਾਬੂ
NEXT STORY