ਬਠਿੰਡਾ (ਸੁਖਵਿੰਦਰ) : ਸਦਰ ਬਠਿੰਡਾ ਵੱਲੋਂ ਨਸ਼ੇ ਦੀ ਹਾਲਤ 'ਚ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਦਰ ਪੁਲਸ ਵੱਲੋਂ ਪਿੰਡ ਜੋਧਪੁਰ ਰੋਮਾਣਾ ਵਿਖੇ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਵੱਲੋਂ ਬੁੱਧ ਸਿੰਘ ਵਾਸੀ ਜੋਧਪੁਰ ਰੋਮਾਣਾ ਨੂੰ ਨਸ਼ੇ ਦੀ ਹਾਲਤ 'ਚ ਗ੍ਰਿਫ਼ਤਾਰ ਕੀਤਾ ਗਿਆ।
ਇਸੇ ਤਰ੍ਹਾਂ ਮੁਲਜ਼ਮ ਮਨਪ੍ਰੀਤ ਸਿੰਘ ਅਤੇ ਸੰਜੇ ਕੁਮਾਰ ਵਾਸੀ ਬੀੜ ਤਲਾਬ ਨੂੰ ਨਸ਼ੇ ਦੀ ਹਾਲਤ ਵਿਚ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਵੱਲੋਂ ਉਕਤ ਸਾਰੇ ਮੁਲਜ਼ਮਾਂ ਦਾ ਡੋਪ ਟੈਸਟ ਕਰਵਾਉਣ ’ਤੇ ਪਾਜ਼ੇਟਿਵ ਆਇਆ। ਪੁਲਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ।
ਕਰੰਟ ਲੱਗਣ ਕਾਰਨ ਮਜ਼ਦੂਰ ਦੀ ਮੌਤ
NEXT STORY