ਫਿਰੋਜ਼ਪੁਰ (ਮਲਹੋਤਰਾ) : ਜ਼ਿਲ੍ਹਾ ਪੁਲਸ ਨੇ ਸਾਢੇ ਚਾਰ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇੱਕ ਮਹਿਲਾ ਸਮੱਗਲਰ ਅਤੇ ਉਸਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਸ. ਪੀ. ਭੁਪਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਮੱਖੂ ਦੀ ਟੀਮ ਕੈਨਾਲ ਕਾਲੋਨੀ ਤੋਂ ਸਤਲੁਜ ਦਰਿਆ ਰੋਡ 'ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ ਤਾਂ ਕਾਰ ਸਵਾਰ ਦੋ ਵਿਅਕਤੀਆਂ ਅਤੇ ਇੱਕ ਔਰਤ ਦੀਆਂ ਸ਼ੱਕੀ ਗਤੀਵਿਧੀਆਂ ਨੂੰ ਦੇਖਦੇ ਹੋਏ ਜਦ ਉਨ੍ਹਾਂ ਦੀ ਗੱਡੀ ਦੀ ਤਲਾਸ਼ੀ ਲਈ ਗਈ ਤਾਂ 900 ਗ੍ਰਾਮ ਹੈਰੋਇਨ ਬਰਾਮਦ ਹੋਈ।
ਦੋਸ਼ੀਆਂ ਦੀ ਪਛਾਣ ਪੂਜਾ ਉਰਫ਼ ਰੂਬੀ ਪਿੰਡ ਲਾਟੀਆਂ ਜ਼ਿਲ੍ਹਾ ਜਲੰਧਰ, ਜਗਦੀਪ ਸਿੰਘ ਜੱਗਾ ਵਾਸੀ ਪੱਟੀ ਜ਼ਿਲ੍ਹਾ ਤਰਨਤਾਰਨ ਅਤੇ ਰਾਹੁਲ ਵਾਸੀ ਜ਼ੀਰਾ ਵਜੋਂ ਹੋਈ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਤਿੰਨੇ ਹੈਰੋਇਨ ਦੀ ਤਸਕਰੀ ਕਰਦੇ ਹਨ। ਇਨ੍ਹਾਂ ਦੇ ਖ਼ਿਲਾਫ਼ ਪਰਚਾ ਦਰਜ ਕਰਨ ਤੋਂ ਬਾਅਦ ਇਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਸ੍ਰੀ ਅਨੰਦਪੁਰ ਸਾਹਿਬ 'ਚ ਲੱਗੀਆਂ ਰੌਣਕਾਂ! ਹੋਲਾ-ਮਹੱਲਾ ਮੌਕੇ ਲੱਖਾਂ ਸੰਗਤਾਂ ਗੁਰੂ ਘਰਾਂ ’ਚ ਹੋਈਆਂ ਨਤਮਸਤਕ
NEXT STORY