ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਨਸ਼ਾ ਕਰਨ ਵਾਲੇ ਤਿੰਨ ਵਿਅਕਤੀਆਂ ਵਿਰੁੱਧ ਮਾਮਲੇ ਦਰਜ ਕੀਤੇ ਹਨ। ਥਾਣਾ ਔੜ ਵਿੱਚ ਤਾਇਨਾਤ ਏ. ਐੱਸ. ਆਈ. ਰਾਜਿੰਦਰ ਪਾਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ 'ਚ ਪਿੰਡ ਮੱਲਾ ਬੇਦੀਆ ਤੋਂ ਪਿੰਡ ਬਾਹਰਾ ਵੱਲ ਜਾ ਰਹੀ ਸੀ ਤਾਂ ਪਿੰਡ ਮੀਰਪੁਰ ਲੱਖਾ ਦੇ ਨੇੜੇ ਇਕ ਧਾਰਮਿਕ ਸਥਾਨ ਦੇ ਕੋਲ ਇਕ ਨੌਜਵਾਨ ਨੂੰ ਬੈਠਾ ਵੇਖਿਆ। ਪੁਲਸ ਗੱਡੀ ਨੂੰ ਵੇਖ ਕੇ ਇਹ ਨੌਜਵਾਨ ਘਬਰਾ ਗਿਆ ਅਤੇ ਉਸ ਨੇ ਆਪਣੇ ਹੱਥ ਵਿੱਚ ਫੜੀ ਕੋਈ ਚੀਜ਼ ਨੇੜੇ ਸੁੱਟ ਕਰ ਖੜ੍ਹਾ ਹੋ ਗਿਆ।
ਥਾਣੇਦਾਰ ਨੇ ਕਿਹਾ ਕਿ ਸ਼ੱਕ ਦੇ ਆਧਾਰ 'ਤੇ ਨੌਜਵਾਨ ਨੂੰ ਫੜ ਕੇ ਉਸ ਵੱਲੋਂ ਸੁੱਟੀ ਗਈ ਚੀਜ਼ ਦੀ ਜਾਂਚ ਕਰਨ 'ਤੇ ਇਕ ਸੜੀ ਹੋਈ ਸਿਲਵਰ ਫੁਆਇਲ, ਜਿਸ ਨਾਲ ਹੈਰੋਇਨ ਲੱਗੀ ਹੋਈ ਸੀ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਥਾਣੇਦਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਗੌਰਵ ਪੁੱਤਰ ਵਿਜੇ ਕੁਮਾਰ ਵਾਸੀ ਪਿੰਡ ਸੋਢੀਆ ਦੇ ਤੌਰ 'ਤੇ ਹੋਈ ਹੈ।
ਇਹ ਵੀ ਪੜ੍ਹੋ: ਜੰਗ ਦਾ ਮੈਦਾਨ ਬਣਿਆ ਪੰਜਾਬ ਦਾ ਇਹ ਸਿਵਲ ਹਸਪਤਾਲ! ਗੁੰਡਾਗਰਦੀ ਦਾ ਨੰਗਾ ਨਾਚ, CCTV ਵੇਖ ਉੱਡਣਗੇ ਹੋਸ਼
ਇਸੇ ਤਰ੍ਹਾਂ ਥਾਣਾ ਬਲਾਚੌਰ ਪੁਲਸ ਨੇ ਨਸ਼ੇ ਦਾ ਸੇਵਨ ਕਰ ਰਹੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਹੈਰੋਇਨ ਦੀ ਰਹਿੰਦ-ਖੂੰਹਦ ਵਾਲਾ ਫੁਆਇਲ ਪੇਪਰ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ। ਪੁਲਿਸ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਬਲਕਾਰ ਸਿੰਘ ਉਰਫ਼ ਵਿੱਕੀ ਪੁੱਤਰ ਮਨੋਹਰ ਲਾਲ ਉਰਫ਼ ਤੋਤਾ ਵਾਸੀ ਰੁੜਕੀ ਮੁਗਲਾ ਥਾਣਾ ਬਲਾਚੌਰ ਦੇ ਤੌਰ ''ਤੇ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਵਧਾ 'ਤੀ ਸੁਰੱਖਿਆ! 6 ਸੈਕਟਰਾਂ 'ਚ ਵੰਡਿਆ ਏਰੀਆ, 3,400 ਪੁਲਸ ਮੁਲਾਜ਼ਮ ਤਾਇਨਾਤ
ਇਕ ਹੋਰ ਮਾਮਲੇ ਵਿੱਚ ਥਾਣਾ ਕਾਠਗੜ੍ਹ ਪੁਲਸ ਨੇ ਨਸ਼ਾ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ ਹੈਰੋਇਨ ਦੀ ਰਹਿੰਦ-ਖੂੰਹਦ ਵਾਲਾ ਸਿਲਵਰ ਫੋਇਲ ਪੇਪਰ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਪੁਲਿਸ ਜਾਂਚ ਅਧਿਕਾਰੀ ਏਐਸਆਈ ਰਾਮ ਸ਼ਾਹ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਸ਼ਦੀਪ ਸਿੰਘ ਪੁੱਤਰ ਦਲਵੀਰ ਸਿੰਘ ਵਾਸੀ ਪ੍ਰੇਮ ਨਗਰ ਆਸਰੋ ਥਾਣਾ ਕਾਠਗੜ੍ਹ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਪਰੋਕਤ ਤਿੰਨੋਂ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਸਬੰਧਤ ਥਾਣਿਆਂ ਵਿੱਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਡਾਕਟਰਾਂ 'ਤੇ ਲਿਆ ਗਿਆ ਵੱਡਾ ਐਕਸ਼ਨ! ਕਦੇ ਵੀ ਹੋ ਸਕਦੀ ਹੈ ਗ੍ਰਿਫ਼ਤਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੈਲੂਨ ਵਾਲੀ ਕੁੜੀ ਦੇ ਕਤਲ ਦਾ ਮਾਮਲਾ: ਪੁਲਸ ਨੇ ਮੁੱਖ ਮੁਲਜ਼ਮ ਨੂੰ ਪਿਸਤੌਲ ਸਣੇ ਕੀਤਾ ਗ੍ਰਿਫ਼ਤਾਰ
NEXT STORY